ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੱਜ ਗੋਆ ਵਿੱਚ ਵੀ ਵਿਧਾਨ ਸਭਾ ਚੋਣਾਂ ਲਈ ਸੀ.ਐੱਮ. ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਹੈ।
ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 40 ਸੀਟਾਂ ‘ਤੇ ਚੋਣ ਲੜੇਗੀ।
ਅਮਿਤ ਪੇਸ਼ੇ ਤੋਂ ਵਕੀਲ ਹਨ ਪਰ ਸਮਾਜਿਕ ਕੰਮਾਂ ਵਿੱਚ ਕਾਫੀ ਸਰਗਰਮ ਰਹਿੰਦੇ ਹਨ। ਇਹੀ ਕਾਰਨ ਹੈ ਕਿ ਗੋਆ ‘ਚ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ। ਉਹ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਕਈ ਵਾਰ ਆਵਾਜ਼ ਉਠਾ ਚੁੱਕੇ ਹਨ। ਕੇਜਰੀਵਾਲ ਮੰਗਲਵਾਰ ਨੂੰ ਗੋਆ ਪਹੁੰਚੇ ਸਨ।
ਵੀਡੀਓ ਲਈ ਕਲਿੱਕ ਕਰੋ -:
Bharwa Baingan Recipe | Baingan Recipe | ਭਰਵਾ ਬੈਂਗਣ ਮਸਾਲਾ | Round Brinjal Recipe | Eggplant Recipe
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 40 ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਅਮਿਤ ਪਾਲੇਕਰ ਦੇ ਨਾਂ ਦਾ ਐਲਾਨ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਗੋਆ ਦੇ ਲੋਕ ਮੌਜੂਦਾ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਲੀਡਰਾਂ ਤੋਂ ਥੱਕ ਗਏ। ਉਹ ਸੱਤਾ ਵਿੱਚ ਰਹਿ ਕੇ ਪੈਸਾ ਕਮਾਉਂਦੇ ਹਨ ਅਤੇ ਫਿਰ ਉਸ ਪੈਸੇ ਨਾਲ ਸੱਤਾ ਵਿੱਚ ਆਉਂਦੇ ਹਨ। ਗੋਆ ਦੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕੋਲ ਵਿਕਲਪ ਨਹੀਂ ਸਨ ਪਰ ਹੁਣ ਆਮ ਆਦਮੀ ਪਾਰਟੀ ਆ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਬੀਤੇ ਦਿਨ ਪੰਜਾਬ ਵਿੱਚ ਲੰਮੇ ਸਮੇਂ ਤੋਂ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਅੰਤ ਕਰਦੇ ਹੋਏ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ।