ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਭਗਵੰਤ ਮਾਨ ਆਪਣੀ ਜਨਮ ਭੂਮੀ ਪਿੰਡ ਸਤੌਜ ਪੁੱਜੇ। ਜਿਥੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਪਿੰਡ ਸਤੌਜ ਪੁੱਜ ਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਆਪਣੇ ਪਿੰਡ ਦੇ ਬਜ਼ੁਰਗਾਂ ਦਾ ਆਸ਼ੀਰਵਾਦ ਤੇ ਮਾਵਾਂ, ਵੱਡੇ ਛੋਟੇ-ਭੈਣ ਭਰਾਵਾਂ ਦੀਆਂ ਦੁਆਵਾਂ ਲੈਣ ਲਈ ਆਪਣੀ ਜਨਮ ਭੂਮੀ ਸਤੌਜ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਜ਼ਿੰਦਗੀ ਦੇ ਹਰ ਸਫਰ ਦੀ ਸ਼ੁਰੂਆਤ ਇਥੋਂ ਹੀ ਕੀਤੀ ਹੈ। ਇਹੀ ਮਿੱਟੀ ਮੈਨੂੰ ਨਿਮਰ ਬਣੇ ਰਹਿਣ, ਕਦੇ ਹੰਕਾਰ ਨਾ ਕਰਨ ਤੇ ਕਦੇ ਨਾ ਥੱਕਣ ਦੀ ਸ਼ਕਤੀ ਦਿੰਦੀ ਹੈ। ਭਗਵੰਤ ਮਾਨ ਦੇ ਪਿੰਡ ਵਿੱਚ ਵਿਆਹ ਵਰਗਾ ਮਹੌਲ ਬਣਿਆ ਹੋਇਆ ਹੈ ਅਤੇ ਪੂਰੇ ਪਿੰਡ ਦੇ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ।
ਇਹ ਵੀ ਪੜ੍ਹੋ : CDS ਬਿਪਨ ਰਾਵਤ ਦੇ ਭਰਾ ਵਿਜੇ ਰਾਵਤ ਭਾਜਪਾ ‘ਚ ਹੋਏ ਸ਼ਾਮਲ, ਇੱਥੋਂ ਲੜ ਸਕਦੇ ਨੇ ਚੋਣ
ਗੌਲਤਲਬ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ। ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਕੇਜਰੀਵਾਲ ਮੁਤਾਬਿਕ ‘ਆਪ’ ਦੇ ਸਰਵੇ ‘ਚ ਵੀ ਸਿੱਧੂ ਨੂੰ 3.6 ਫੀਸਦੀ ਵੋਟਾਂ ਮਿਲੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਵੀ ਸੀਐਮ ਬਣਾਉਣ ਲਈ ਕਈਆਂ ਨੇ ਵੋਟਾਂ ਪਾਈਆਂ ਪਰ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਮੈਂ ਪੰਜਾਬ ਵਿੱਚ ਸੀਐਮ ਉਮੀਦਵਾਰ ਨਹੀਂ ਬਣਾਂਗਾ।