ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਿੰਮ ਬੰਦ ਕਰ ਦਿੱਤੇ ਗਏ ਹਨ, ਜਿਸ ਦਾ ਜਿੰਮ ਮਾਲਕਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾਂਦਾ ਰਿਹਾ ਹੈ। ਪਰ ਹੁਣ ਹਾਈਕੋਰਟ ਨੇ ਯੂ. ਟੀ. ਪ੍ਰਸ਼ਾਸਨ ਨੂੰ ਇਸ ਸਬੰਧੀ ਸੰਮਨ ਜਾਰੀ ਕਰ ਦਿੱਤੇ ਹਨ ਤੇ ਹੁਣ ਇਸ ਦਾ ਜਵਾਬ ਯੂ. ਟੀ. ਪ੍ਰਸ਼ਾਸਨ ਨੂੰ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਗੌਰਤਲਬ ਹੈ ਕਿ ਚੰਡੀਗੜ੍ਹ ਵਿਚ ਸਰਕਾਰੀ ਅਤੇ ਨਿੱਜੀ ਦਫਤਰਾਂ ‘ਚ 50 ਫੀਸਦੀ ਕਰਮਚਾਰੀਆਂ ਦੇ ਕੰਮ ਕਰਨ ਦੀ ਹੀ ਮਨਜ਼ੂਰੀ ਦਿੱਤੀ ਗਈ ਹੈ। ਬੱਸਾਂ, ਟਰੇਨਾਂ ਅਤੇ ਹਵਾਈ ਜਹਾਜ਼ਾਂ ਤੋਂ ਉੱਤਰਨ ਤੋਂ ਬਾਅਦ ਆਪਣੀ ਮੰਜ਼ਿਲ ਤਕ ਜਾਣ ਦੀ ਇਜਾਜ਼ਤ ਹੈ। ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ ਅਦਾਰੇ ਆਦਿ ਸਮੇਤ ਸਾਰੇ ਵਿੱਦਿਅਕ ਅਦਾਰੇ ਅਗਲੇ ਹੁਕਮ ਤਕ ਬੰਦ ਕੀਤੇ ਗਏ ਹਨ। ਆਨਲਾਈਨ ਕਲਾਸਾਂ ਲੱਗ ਰਹੀਆਂ ਹਨ। ਖੇਡ ਕੰਪਲੈਕਸ, ਸਵੀਮਿੰਗ ਪੂਲ ਅਤੇ ਜਿੰਮ ਬੰਦ ਰਹਿਣਗੇ। ਕਿਸੇ ਵੀ ਪ੍ਰੋਗਰਾਮ ‘ਚ ਇਨਡੋਰ 50 ਅਤੇ ਆਊਟਡੋਰ ਲਈ 100 ਵਿਅਕਤੀਆਂ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ।