ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਮੇਤ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਨੂੰ ਲੈ ਸਿਆਸੀ ਪਾਰਟੀਆਂ ਨੇ ਵੀ ਤਿਆਰੀਆਂ ਖਿੱਚ ਲਈਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਨੇ ਯੂਪੀ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।
ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਆਪਣੇ 41 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇੰਨ੍ਹਾਂ 41 ਉਮੀਦਵਾਰਾਂ ਦੇ ਵਿੱਚ 16 ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਕਾਂਗਰਸ ਦੇ ਦੂਜੀ ਸੂਚੀ ਜਾਰੀ ਕਰਦਿਆਂ 16 ਮਹਿਲਾਵਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ 125 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਜਿਨ੍ਹਾਂ ਵਿੱਚੋਂ 50 ਮਹਿਲਾਵਾਂ ਨੂੰ ਉਮੀਦਵਾਰ ਵੱਜੋਂ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਸੀ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਵੱਲੋਂ ‘ਲੜਕੀ ਹਾਂ, ਲੜ ਸਕਦੀ ਹਾਂ’ ਦੇ ਤਹਿਤ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵਾਅਦਾ ਕੀਤਾ ਸੀ ਕਿ ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ 40 ਫੀਸਦੀ ਟਿਕਟ ਮਹਿਲਾਵਾਂ ਨੂੰ ਦੇਣਗੇ ਯਾਨੀ ਕਿ 40 ਫੀਸਦੀ ਮਹਿਲਾਵਾਂ ਨੂੰ ਉਮੀਦਵਾਰ ਦੇ ਵੱਜੋਂ ਚੋਣ ਮੈਦਾਨ ਦੇ ਵਿੱਚ ਉਤਾਰਿਆ ਜਾਵੇਗਾ। ਯੂਪੀ ਚੋਣਾਂ ਲਈ ਕਾਂਗਰਸ ਨੇ ਪਹਿਲੀ ਸੂਚੀ ਅਤੇ ਦੂਜੀ ਸੂਚੀ ਸਮੇਤ ਕੁੱਲ 166 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ 66 ਔਰਤਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: