ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।
ਅਕਾਲੀ ਦਲ ਨਾਲ ਗਠਜੋੜ ਪਿੱਛੋਂ ਬਸਪਾ ਦੇ ਹਿੱਸੇ 20 ਵਿਧਾਨ ਸਭਾ ਸੀਟਾਂ ਆਈਆਂ ਹਨ, ਜਿਨ੍ਹਾਂ ਵਿੱਚੋਂ ਅੱਜ 14 ਸੀਟਾਂ ‘ਤੇ ਉਮੀਦਵਾਰ ਐਲਾਨੇ ਗਏ ਹਨ। ਉਮੀਦਵਾਰਾਂ ਦਾ ਐਲਾਨ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਤੇ ਰਣਧੀਰ ਸਿੰਘ ਬੈਨੀਵਾਲ ਦੇ ਨਿਰਦੇਸ਼ਾਂ ਮੁਤਾਬਕ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਅਕਾਲੀ ਦਲ ਦਾ ਇਸ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਸੀ ਪਰ ਕਿਸਾਨ ਅੰਦੋਲਨ ਕਰਕੇ ਅਕਾਲੀ ਦਲ ਨੇ ਇਸ ਗਠਜੋੜ ਨੂੰ ਤੋੜ ਦਿੱਤਾ। ਇਸ ਵਾਰ ਅਕਾਲੀ ਦਲ ਵੀ ਭਾਜਪਾ ਤੋਂ ਵੱਖ ਹੋ ਕੇ ਬਸਪਾ ਨਾਲ ਗਠਜੋੜ ਕਰਕੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰਿਆ ਹੈ।