ਸੁਲਤਾਨਪੁਰ ਲੋਧੀ ਤੋਂ ਆਪਣੇ ਮੁੰਡੇ ਰਾਣਾ ਇੰਦਰ ਪ੍ਰਤਾਪ ਲਈ ਚੋਣ ਪ੍ਰਚਾਰ ਕਰਨ ਪੁੱਜੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਨਵਜੇਤ ਚੀਮਾ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਮੁੰਡੇ ਨੂੰ ਚੀਮਾ ਤੋਂ ਘੱਟ ਵੋਟਾਂ ਪਈਆਂ ਤਾਂ ਮੈਂ ਸਿਆਸਤ ਛੱਡ ਦੇਵਾਂਗਾ। ਉਨ੍ਹਾਂ ਕਿਹਾ ਕਿ ਰਾਣਾ ਇੰਦਰ ਪ੍ਰਤਾਪ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਚੋਣ ਲੜ ਰਹੇ ਹਨ। ਇਸ ਦੌਰਾਨ ਉਨ੍ਹਾਂ ਖੁੱਲ੍ਹੇਆਮ ਕਿਹਾ ਕਿ ਹੁਣ ਉਹ ਨਵਤੇਜ ਚੀਮਾ ਨੂੰ ਚੋਣਾਂ ਹਰਾਉਣ ਲਈ ਪੂਰਾ ਜ਼ੋਰ ਲਗਾਉਣਗੇ। ਉਹ ਸੁਲਤਾਨਪੁਰ ਲੋਧੀ ਇਸ ਕਰਕੇ ਆਏ ਹਨ ਕਿਉਂਕਿ ਨਵਤੇਜ ਚੀਮਾ ਵੀ ਉਨ੍ਹਾਂ ਵਿਧਾਇਕਾਂ ਵਿਚ ਸ਼ਾਮਲ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਹਾਈਕਮਾਨ ਨੂੰ ਸ਼ਿਕਾਇਤ ਕੀਤੀ ਹੈ।
ਕਾਂਗਰਸ ਦੀ ਕਾਟੋ ਕਲੇਸ਼ ਚ ਦੋਆਬੇ ਦੇ ਚਾਰ ਵਿਧਾਇਕਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਖਿਲਾਫ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ, ਜਿਸ ਵਿੱਚ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਕੀਤੀ ਗਈ ਹੈ ਪਰ ਇਸ ਸਭ ਦੇ ਬਾਵਜੂਦ ਵੀ ਅੱਜ ਰਾਣਾ ਗੁਰਜੀਤ ਸਿੰਘ ਆਪਣੇ ਪੁੱਤਰ ਇੰਦਰ ਪ੍ਰਤਾਪ ਦੇ ਹੱਕ ਵਿਚ ਪ੍ਰਚਾਰ ਕਰਨਾ ਸ਼ੁਰੂ ਕਰ ਦਿਤਾ ਹੈ। ਰਾਣਾ ਗੁਰਜੀਤ ਨੇ ਆਖਿਆ ਹੈ ਕਿ ਚਾਰਾਂ ਵਿਧਾਇਕਾਂ ਨੂੰ ਚੈਲੰਜ ਦਿੰਦਾ ਹੈ ਕਿ ਹਿੰਮਤ ਹੈ ਤਾਂ ਉਨ੍ਹਾਂ ਦੇ ਹਲਕੇ ਵਿੱਚ ਆ ਕੇ ਰਾਣਾ ਨੂੰ ਹਰਾ ਦੇਣ। ਰਾਣਾ ਨੇ ਕਿਹਾ ਇਨ੍ਹਾਂ ਚਿੱਠੀਆਂ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਕਿਉਂਕਿ ਉਹਨਾਂ ਹਮੇਸਾ ਕਾਂਗਰਸ ਨੂੰ ਮਜ਼ਬੂਤ ਹੀ ਕੀਤਾ ਹੈ।
ਗੌਰਤਲਬ ਹੈ ਕਿ ਰਾਣਾ ਗੁਰਜੀਤ ਸਿੰਘ ਕਪੂਰਥਲਾ ਜ਼ਿਲ੍ਹੇ ਦੇ ਤਹਿਤ ਹੀ ਆਉਂਦੀ ਸੁਲਤਾਨਪੁਰ ਲੋਧੀ ਸੀਟ ਤੋਂ ਆਪਣੇ ਬੇਟੇ ਰਾਣਾ ਇੰਦਰ ਪ੍ਰਤਾਪ ਲਈ ਟਿਕਟ ਚਾਹੁੰਦੇ ਸਨ ਪਰ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਸੰਦੀਦਾ ਨਵਜੋਤ ਸਿੰਘ ਚੀਮਾ ਨੂੰ ਹੀ ਇਸ ਵਾਰ ਦੁਬਾਰਾ ਮੈਦਾਨ ਵਿਚ ਉਤਾਰਿਆ। ਇਸ ਨਾਲ ਰਾਣਾ ਗੁਰਜੀਤ ਸਿੰਘ ਭੜਕ ਗਏ। ਉਨ੍ਹਾਂ ਨੇ ਪਹਿਲਾਂ ਤਾਂ ਆਪਣੀ ਭੜਾਸ ਇਹ ਕੱਢ ਕੇ ਕੱਢੀ ਕਿ ਜੇਕਰ ਸਾਂਸਦਾਂ ਦੇ ਬੇਟਿਆਂ ਨੂੰ ਟਿਕਟ ਦਿੱਤੇ ਜਾ ਸਕਦੇ ਹਨ ਤਾਂ ਫਿਰ ਉਨ੍ਹਾਂ ਲਈ ਇੱਕ ਪਰਿਵਾਰ ਵਿਚ ਇੱਕ ਟਿਕਟ ਦੀ ਸ਼ਰਤ ਕਿਉਂ ਲਗਾਈ ਜਾ ਰਹੀ ਹੈ। ਇਸ ਤੋਂ ਬਾਅਦ ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਉਮੀਦਵਾਰ ਵਜੋਂ ਸੁਲਤਾਨਪੁਰ ਲੋਧੀ ਤੋਂ ਖੜ੍ਹੇ ਹੋ ਗਏ। ਇਸ ਦੌਰਾਨ ਚੀਮਾ ਨਾਲ ਜਲੰਧਰ ਦੇ ਵਿਧਾਇਕ ਬਾਵਾ ਹੈਨਰੀ ਤੇ ਹੋਰਨਾਂ ਨੇ ਲਿਖਤ ਸ਼ਿਕਾਇਤ ਸੋਨੀਆ ਗਾਂਧੀ ਨੂੰ ਭੇਜ ਦਿੱਤੀ ਕਿ ਰਾਣਾ ਗੁਰਜੀਤ ਸਿੰਘ ਪਾਰਟੀ ਵਿਰੋਧੀ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਹ ਵੀ ਪੜ੍ਹੋ : ਈਡੀ ਛਾਪੇ: ਕਾਂਗਰਸ ਵੱਲੋਂ EC ਤੱਕ ਪਹੁੰਚ, ਕਿਹਾ- ‘CM ਚੰਨੀ ਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼’
ਹੁਣ ਉਹ ਸੁਲਤਾਨਪੁਰ ਲੋਧੀ ਵਿਚ ਹੀ ਡੇਰਾ ਜਮਾ ਕੇ ਬੈਠ ਗਏ ਹਨ। ਉਨ੍ਹਾਂ ਨੇ ਹੁਣ ਸਿੱਧੇ ਹੀ ਚੈਲੰਜ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਪਾਰਟੀ ਹੁਣ ਉਨ੍ਹਾਂ ਨੂੰ ਰੱਖੇ ਜਾਂ ਨਾ ਰੱਖੇ ਪਰ ਉਹ ਨਵਜੇਤ ਚੀਮਾ ਨੂੰ ਸਬਕ ਜ਼ਰੂਰ ਸਿਖਾਉਣਗੇ।