ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਉਮੀਦਵਾਰਾਂ ਦੀ ਬਾਰ੍ਹਵੀਂ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ਵਿੱਚ ਚਾਰ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਪਾਰਟੀ ਨੇ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ।
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ਅਤੇ ਉਹ ਹਲਕਾ ਧੂਰੀ ਤੋਂ ਚੋਣ ਲੜਨਗੇ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਪੰਜਾਬ ਚੋਣਾਂ ਲਈ ਇਸ ਵਾਰ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕੀਤੀ ਹੋਈ ਹੈ। ਦਰਅਸਲ 2017 ਵਿੱਚ ਪਾਰਟੀ ਦੀ ਹਾਰ ਦਾ ਵੱਡਾ ਕਾਰਨ ਹੀ ਇਹ ਸੀ ਕਿ ਇਸ ਵਿੱਚ ਕਿਸੇ ਨੂੰ ਵੀ ਮੁੱਖ ਮੰਤਰੀ ਉਮੀਦਵਾਰ ਨਹੀਂ ਬਣਾਇਆ ਗਿਆ ਸੀ।
ਮੁੱਖ ਮੰਤਰੀ ਚਿਹਰਾ ਐਲਾਨਣ ਲਈ ਪੰਜਾਬ ਦੇ ਲੋਕਾਂ ਕੋਲੋਂ ਰਾਏਸ਼ੁਮਾਰੀ ਕੀਤੀ ਗਈ ਸੀ ਅਤੇ ਉਸ ਵਿੱਚ ਸਭ ਤੋਂ ਵੱਧ ਵੋਟਾਂ ਭਗਵੰਤ ਮਾਨ ਨੂੰ ਪਈਆਂ ਸਨ, ਜਿਸ ਪਿੱਛੋਂ ਉਨ੍ਹਾਂ ਨੂੰ ਸੀ.ਐੱਮ. ਉਮੀਦਵਾਰ ਬਣਾਇਆ ਗਿਆ। ਹਾਲਾਂਕਿ ਇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੀ ਕਈ ਵੋਟਾਂ ਪਈਆਂ ਪਰ ਉਨ੍ਹਾਂ ਨੇ ਪਹਿਲਾਂ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ।