ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਸਿੱਖ ਭਾਈਚਾਰੇ ਖਿਲਾਫ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਕੰਗਨਾ ਰਣੌਤ ਦੇ ਟਵੀਟ ‘ਤੇ ਸੈਂਸਰ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਕੰਗਨਾ ਦੇ ਟਵੀਟਸ ਅਤੇ ਪੋਸਟਾਂ ਨੂੰ ਲੈ ਕੇ ਪਟੀਸ਼ਨ ‘ਚ ਦਾਇਰ ਇਤਰਾਜ਼ਾਂ ਨਾਲ ਨਜਿੱਠਣ ਲਈ ਕਾਨੂੰਨ ‘ਚ ਪਹਿਲਾਂ ਹੀ ਵਿਵਸਥਾ ਹੈ। ਅਦਾਲਤ ਧਾਰਾ 32 ਦੇ ਤਹਿਤ ਇਸ ਦੀ ਸੁਣਵਾਈ ਨਹੀਂ ਕਰ ਸਕਦੀ।
ਕੰਗਨਾ ਰਣੌਤ ਦੇ ਖਿਲਾਫ ਦਾਇਰ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਕੰਗਣਾ ਦੇ ਭੜਕਾਊ ਟਵੀਟ ਅਤੇ ਪੋਸਟਾਂ ਨਾਲ ਨਾ ਸਿਰਫ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ, ਸਗੋਂ ਇਸ ਵਿੱਚ ਉਨ੍ਹਾਂ ਦੇ ਅਕਸ ਨੂੰ ਰਾਸ਼ਟਰ ਵਿਰੋਧੀ ਸਾਬਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਅਜਿਹੇ ‘ਚ ਸਰਕਾਰ ਦੀ ਇਜਾਜ਼ਤ ਲੈ ਕੇ ਹੀ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਪਬਲਿਸ਼ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੇਸ਼ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਨਾ ਵਿਗੜ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੀਆਂ ਪੋਸਟਾਂ ਕਾਰਨ ਸੁਰਖੀਆਂ ਵਿੱਚ ਆ ਜਾਂਦੀ ਹੈ। ਉਸ ਦੇ ਭੜਕਾਊ ਟਵੀਟ ਕਾਰਨ ਕੰਗਨਾ ਦਾ ਟਵਿਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ।
ਕੰਗਨਾ ਰਣੌਤ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀਆਂ ਕਈ ਫਿਲਮਾਂ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ, ਕੰਗਨਾ ਆਖ਼ਰੀ ਵਾਰ ਫਿਲਮ ‘ਥਲਾਈਵੀ’ ਵਿੱਚ ਨਜ਼ਰ ਆਈ ਸੀ। ਇਸ ਫਿਲਮ ‘ਚ ਕੰਗਨਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸਾਰਿਆਂ ਨੇ ਤਾਰੀਫ ਕੀਤੀ। ਕੰਗਨਾ ਰਣੌਤ ਆਉਣ ਵਾਲੇ ਸਮੇਂ ‘ਚ ਕਈ ਫਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਕਈ ਫਿਲਮਾਂ ਦੀ ਸ਼ੂਟਿੰਗ ਵੀ ਪੂਰੀ ਹੋ ਚੁੱਕੀ ਹੈ।