ਨਵਜੰਮੇ ਬੱਚੇ ਸਣੇ 4 ਭਾਰਤੀਆਂ ਦੀ ਮੌਤ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਕਰਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤੇ ਅਮਰੀਕਾ ਨਾਲ ਮਿਲ ਕੇ ਇਸ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਮਰਨ ਵਾਲੇ ਸਾਰੇ ਲੋਕ ਇੱਕ ਹੀ ਪਰਿਵਾਰ ਤੋਂ ਸਨ।
ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਕਰਾਰ ਦਿੰਦੇ ਹੋਏ ਟਰੂਡੋ ਨੇ ਕਿਹਾ ਕਿ ਕਿਸੇ ਪਰਿਵਾਰ ਨੂੰ ਇਸ ਤਰ੍ਹਾਂ ਤੋਂ ਮਰਦੇ ਦੇਖਣਾ ਬੇਹੱਦ ਦੁਖੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਜਾਣਦੇ ਹਾਂ ਕਿ ਅਜਿਹਾ ਕਰਨ ਵਿਚ ਕਾਫੀ ਜ਼ੋਖਿਮ ਭਰਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਤਸਕਰੀ ਨੂੰ ਰੋਕਣ ਤੇ ਲੋਕਾਂ ਨੂੰ ਜੋਖਿਮ ਲੈਣ ਤੋਂ ਰੋਕਣ ਲਈ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਕੈਨੇਡਾ ਦੇ ਅਧਿਕਾਰੀਆਂ ਮੁਤਾਬਕ ਇਹ ਘਟਨਾ ਅਸਾਧਾਰਨ ਸੀ ਕਿਉਂਕਿ ਗੈਰ-ਕਾਨੂੰਨੀ ਪ੍ਰਵਾਸੀ ਆਮ ਤੌਰ ‘ਤੇ ਅਮਰੀਕਾ ਤੋਂ ਕੈਨੇਡਾ ਵਿਚ ਦਾਖਲ ਹੋਣ ਕੋਸ਼ਿਸ਼ ਕਰਦੇ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਚੋਣਾਂ ਤੋਂ ਬਾਅਦ 2016 ਵਿਚ ਕੈਨੇਡਾ ਵਿਚ ਪੈਦਲ ਸਰਹੱਦ ਪਾਰ ਕਰਨ ਦੇ ਮਾਮਲਿਆਂ ਵਿਚ ਵਾਧਾ ਹੋਇਆ। ਵੀਰਵਾਰ ਨੂੰ ਮੈਨੀਟੋਬਾ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਨੇ ਕਿਹਾ ਕਿ ਬੁੱਧਵਾਰ ਨੂੰ ਚਾਰ ਲੋਕਾਂ ਦੀਆਂ ਮ੍ਰਿਤਕ ਦੇਹਾਂ ਦੋ ਬਾਲਗ, ਇੱਕ ਕਿਸ਼ੋਰ ਤੇ ਇੱਕ ਨਵ-ਜੰਮਿਆ ਬੱਚਾ ਦੱਖਣੀ ਮੱਧ ਮੈਨੀਟੋਬਾ ਵਿਚ ਇਮਰਸਨ ਇਲਾਕੇ ਕੋਲ ਅਮਰੀਕਾ/ਕੈਨੇਡਾ ਸਰਹੱਦ ਦੇ ਕੈਨੇਡਾਈ ਵੱਲ ਦੇਖੇ ਗਏ। ਮੰਨਿਆ ਜਾ ਰਿਹਾ ਹੈ ਕਿ ਪਰਿਵਾਰ ਗੁਜਰਾਤੀ ਸੀ ਤੇ ਜ਼ਿਆਦਾ ਠੰਡ ਦੀ ਲਪੇਟ ਵਿਚ ਆਉਣ ਨਾਲ ਉਨ੍ਹਾਂ ਲੋਕਾਂ ਦੀ ਮੌਤ ਹੋਈ।