ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਕਿਸਾਨ ਜਥੇਬੰਦੀਆਂ ਵਾਲਾ ਸੰਯੁਕਤ ਸਮਾਜ ਮੋਰਚਾ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰ ਰਿਹਾ ਹੈ ਪਰ ਉਸ ਨੂੰ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਅਜੇ ਤੱਕ ਇਸ ਮੋਰਚੇ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਦੂਜੇ ਪਾਸੇ ਉਮੀਦਵਾਰਾਂ ਨੂੰ ਲੈ ਕੇ ਵੀ ਮੋਰਚੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਐੱਸ.ਐੱਸ.ਐੱਮ. ਨੇ ਵਿਧਾਨ ਸਭਾ ਹਲਕਾ ਭਦੌੜ ਤੋਂ ਸੀ ਪੀ ਆਈ(ਐਮ.ਐਲ) ਲਿਬਰੇਸ਼ਨ ਦੀ ਸੂਬਾ ਸਕੱਤਰੇਤ ਦੇ ਮੈਂਬਰ ਅਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸ਼ੁਮਾਓ ਨੂੰ ਉਮੀਦਵਾਰ ਐਲਾਨਿਆ ਸੀ, ਜਿਸ ਨੇ ਹਲਕੇ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ।
ਕਾਮਰੇਡ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਸੰਗਠਨ ਚਾਹੁੰਦਾ ਹੈ ਕਿ ਉਹ ਆਪਣੀ ਪਾਰਟੀ ਦੇ ਝੰਡੇ ਦੇ ਨਿਸ਼ਾਨ ਦੀ ਥਾਂ ਸੰਯੁਕਤ ਸਮਾਜ ਮੋਰਚਾ ਨੂੰ ਅਲਾਟ ਹੋਏ ਚੋਣ ਨਿਸ਼ਾਨ ‘ਤੇ ਚੋਣ ਲੜਨ, ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ, ਜਿਸ ਕਰਕੇ ਉਨ੍ਹਾਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮਜ਼ਦੂਰ ਕਿਸਾਨਾਂ ਦੇ ਹੱਕ ਵਿੱਚ ਸਿਆਸੀ ਮੈਦਾਨ ਵਿੱਚ ਵੀ ਆਪਣੇ ਝੰਡੇ ਹੇਠ ਚੋਣ ਲੜਨਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸਣਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਵਿੱਚ ਐਲਾਨੇ ਗਏ ਕਈ ਉਮੀਦਵਾਰ ਆਪਣੇ ਝੰਡੇ ਹੇਠ ਚੋਣ ਲੜਨਾ ਚਾਹੁੰਦੇ ਹਨ ਜੋ ਕਿਸਾਨ ਸੰਗਠਨਾਂ ਲਈ ਵੱਡੀ ਮੁਸੀਬਤ ਹੈ।
ਸੰਯੁਕਤ ਸਮਾਜ ਮੋਰਚਾ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜ ਰਿਹਾ ਹੈ। ਗੁਰਨਾਮ ਚੜੂਨੀ ਦੀ ਪਾਰਟੀ ਕੱਪ ਪਲੇਟ ਚੋਣ ਨਿਸ਼ਾਨ ਹੇਠ ਚੋਣਾਂ ਲੜੇਗੀ, ਜਦਕਿ ਸੰਯੁਕਤ ਸਮਾਜ ਮੋਰਚਾ ਦੀ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਜਿਸ ਕਰਕੇ ਅਜੇ ਤੱਕ ਪਾਰਟੀ ਨੂੰ ਚੋਣ ਨਿਸ਼ਾਨ ਅਲਾਟ ਨਹੀਂ ਹੋ ਸਕਿਆ ਹੈ। ਉਥੇ ਹੀ ਸੰਯੁਕਤ ਸਮਾਜ ਮੋਰਚਾ ਨੇ ਅੱਜ 35 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ।