ਭੜਕਾਊ ਭਾਸ਼ਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਲੇਰੋਕਟਲਾ ਵਿਚ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਮੁਸਤਫਾ ਖਿਲਾਫ ਆਈਪੀਸੀ ਦੀ ਧਾਰਾ 153ਏ ਅਤੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਦੇ ਤਹਿਤ ਚੋਣ ਸਮੇਂ ਦੌਰਾਨ ਵੱਖ-ਵੱਖ ਭਾਈਚਾਰਿਆਂ ਦਰਮਿਆਨ ਦੁਸ਼ਮਣੀ ਵਧਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਸਿਟੀ ਮਾਲੇਰਕੋਟਲਾ ਦੇ ਇੰਸਪੈਕਟਰ ਕਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਦਰਜ ਕੇਸ ਦਾ ਜ਼ਿਕਰ ਨਹੀਂ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਵੀਡੀਓ ਦਾ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਹੈ।
ਦੂਜੇ ਪਾਸੇ ਐਫਆਈਆਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁਸਤਫਾ ਨੇ ਇਸ ਨੂੰ ਪੂਰੀ ਤਰ੍ਹਾਂ ਬਕਵਾਸ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਹਿੰਦੂਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ। ਮੈਂ ‘ਫਿਟਨੇ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸਦਾ ਅਰਥ ਹੈ ਕਾਨੂੰਨ ਤੋੜਨ ਵਾਲੇ। ਮੈਂ ਮੁਸਲਮਾਨਾਂ ਦੇ ਇੱਕ ਸਮੂਹ ਤੋਂ ਨਾਰਾਜ਼ ਸੀ ਜਿਸ ਨੇ ਮੇਰੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੈਂ ਉਨ੍ਹਾਂ ਨੂੰ ਚੇਤਾਵਨੀ ਦੇ ਰਿਹਾ ਸੀ, ਹਿੰਦੂਆਂ ਨੂੰ ਨਹੀਂ।”
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਵੀਡੀਓ ਵਿਚ ਮੁਸਤਫਾ ਕਹਿੰਦੇ ਹਨ ਕਿ ਮੈਂ ਅੱਲ੍ਹਾ ਦੀ ਕਸਮ ਖਾ ਕੇ ਕਹਿੰਦਾ ਹਾਂ ਕਿ ਉਨ੍ਹਾਂ ਦਾ ਕੋਈ ਜਲਸਾ ਨਹੀਂ ਹੋਣ ਦੇਵਾਂਗਾ। ਮੈਂ ਕੌਮੀ ਏਜੰਟ ਹਾਂ। ਮੈਂ ਆਰ ਐੱਸ. ਐੱਸ. ਦਾ ਏਜੰਟ ਨਹੀਂ ਹਾਂ, ਜੋ ਡਰ ਕੇ ਘਰ ਵਿਚ ਵੜ ਜਾਵਾਂਗਾ। ਜੇਕਰ ਦੁਬਾਰਾ ਅਜਿਹੀ ਹਰਕਤ ਕੀਤੀ ਤਾਂ ਖੁਦਾ ਦੀ ਕਸਮ ਘਰ ਵਿਚ ਵੜ ਕੇ ਮਾਰਾਂਗਾ। ਅੱਜ ਮੈਂ ਸਿਰਫ ਚੇਤਾਵਨੀ ਦੇ ਰਿਹਾ ਹਾਂ। ਮੈਂ ਵੋਟਾਂ ਲਈ ਨਹੀਂ ਲੜ ਰਿਹਾ। ਮੈਂ ਕੌਮ ਲਈ ਲੜ ਰਿਹਾ ਹਾਂ। ਮੈਂ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਦੁਬਾਰਾ ਅਜਿਹੀ ਹਰਕਤ ਕੀਤੀ, ਮੇਰੇ ਜਲਸੇ ਦੇ ਬਰਾਬਰ ਹਿੰਦੂਆਂ ਨੂੰ ਇਜਾਜ਼ਤ ਦਿੱਤੀ ਤਾਂ ਅਜਿਹੇ ਹਾਲਾਤ ਪੈਦਾ ਕਰਾਂਗਾ ਕਿ ਸੰਭਾਲਣਾ ਮੁਸ਼ਕਲ ਹੋ ਜਾਵੇਗਾ।