ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਅਗਲਾ ਸੀਜ਼ਨ 27 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ ਇਸ ਸੀਜ਼ਨ ਦੇ ਸਾਰੇ ਮੈਚ ਮੁੰਬਈ ਦੇ ਤਿੰਨ ਸਟੇਡੀਅਮਾਂ ਵਿੱਚ ਖੇਡੇ ਜਾਣਗੇ । ਇਹ ਰਿਪੋਰਟ ਬੀਸੀਸੀਆਈ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ । ਸ਼ਨੀਵਾਰ ਨੂੰ BCCI ਅਤੇ IPL ਦੇ ਵੈਨਿਊ ਅਤੇ ਸ਼ੈਡਿਊਲ ਨੂੰ ਲੈ ਕੇ ਸਾਰੀਆਂ ਟੀਮਾਂ ਦੀ ਫਰੈਂਚਾਇਜ਼ੀ ਵਿਚਾਲੇ ਮੀਟਿੰਗ ਕੀਤੀ ਗਈ।
ਰਿਪੋਰਟ ਦੇ ਅਨੁਸਾਰ ਇਹ ਪੂਰਾ ਟੂਰਨਾਮੈਂਟ ਮੁੰਬਈ ਦੇ ਤਿੰਨ ਸਟੇਡੀਅਮਾਂ ਵਾਨਖੇੜੇ ਸਟੇਡੀਅਮ, ਕ੍ਰਿਕਟ ਕਲੱਬ ਆਫ ਇੰਡੀਆ ਅਤੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੋੜ ਪੈਣ ‘ਤੇ ਪੁਣੇ ਵਿੱਚ ਵੀ ਕੁਝ ਮੈਚ ਕਰਵਾਏ ਜਾ ਸਕਦੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਵੀ ਟੂਰਨਾਮੈਂਟ ਬਿਨ੍ਹਾਂ ਦਰਸ਼ਕਾਂ ਦੇ ਖੇਡਿਆ ਜਾਵੇਗਾ । ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਆਈਪੀਐੱਲ ਦੁਬਈ ਜਾਂ ਕਿਸੇ ਹੋਰ ਦੇਸ਼ ਵਿੱਚ ਆਯੋਜਿਤ ਕੀਤਾ ਜਾ ਸਕਦਾ ਹੈ, ਪਰ ਬੀਸੀਸੀਆਈ ਸੂਤਰਾਂ ਦੇ ਹਵਾਲੇ ਤੋਂ ਰਿਪੋਰਟ ਆਉਣ ਤੋਂ ਬਾਅਦ ਇਹ ਅਟਕਲਾਂ ਖਤਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਵੀ ਸਪੱਸ਼ਟ ਕੀਤਾ ਸੀ ਕਿ ਆਈਪੀਐਲ ਦਾ ਆਯੋਜਨ ਭਾਰਤ ਵਿੱਚ ਹੀ ਹੋਵੇਗਾ । ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਕੋਰੋਨਾ ਦੇ ਮਾਮਲੇ ਵਧਦੇ ਹਨ ਤਾਂ ਇਹ ਟੂਰਨਾਮੈਂਟ ਬਿਨ੍ਹਾਂ ਦਰਸ਼ਕਾਂ ਦੇ ਕਰਵਾਇਆ ਜਾਵੇਗਾ।
ਦੱਸ ਦੇਈਏ ਕਿ ਆਈਪੀਐਲ ਦੀ ਮੈਗਾ ਆਕਸ਼ਨ 12 ਅਤੇ 13 ਫਰਵਰੀ ਨੂੰ ਹੋਵੇਗੀ। ਇਸ ਦੇ ਲਈ 1214 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਨ੍ਹਾਂ ਖਿਡਾਰੀਆਂ ਵਿੱਚ 896 ਭਾਰਤੀ ਅਤੇ 318 ਵਿਦੇਸ਼ੀ ਖਿਡਾਰੀ ਸ਼ਾਮਿਲ ਹਨ। ਨਿਲਾਮੀ ਵਿੱਚ 270 ਕੈਪਡ ਖਿਡਾਰੀ, 903 ਅਨਕੈਪਡ ਖਿਡਾਰੀ ਅਤੇ 41 ਸਹਿਯੋਗੀ ਦੇਸ਼ਾਂ ਦੇ ਖਿਡਾਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: