ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇਕ-ਦੂਜੇ ਖਿਲਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਦਿੱਤਾ ਗਿਆ ਹੈ। ਜਿਸ ਉਤੇ ਵੱਖ-ਵੱਖ ਆਗੂਆਂ ਵੱਲੋਂ ਇਸ ‘ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਿਰਫ਼ ਇੱਕ ਕਾਮੇਡੀਅਨ ਹੈ ਤੇ ਪਾਕਿਸਤਾਨ ਨਾਲ 600 ਕਿਲੋਮੀਟਰ ਦੀ ਸਰਹੱਦ ਨਾਲ ਲੱਗਦੇ ਪੰਜਾਬ ਨੂੰ ਕਾਮੇਡੀਅਨਾਂ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਲੋਕ ਉਸਦੇ ਭੁਲੇਖੇ ਵਿੱਚ ਨਹੀਂ ਆਉਣਗੇ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ ਜਾਰੀ, ਭਾਰਤ ‘ਚ ਕਮਿਊਨਿਟੀ ਟ੍ਰਾਂਸਮਿਸ਼ਨ ਪੜਾਅ ‘ਤੇ ਪਹੁੰਚਿਆ ਓਮੀਕਰੋਨ ਵੇਰੀਐਂਟ
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਈ ਹੋਰ ਉਮੀਦਵਾਰ ਐਲਾਨੇ ਜਾਣਗੇ। ਕੈਪਟਨ ਦੀ ਪਾਰਟੀ 38 ਸੀਟਾਂ ਉਤੇ ਚੋਣਾਂ ਲੜ ਰਹੀ ਹੈ। ਪਹਿਲੀ ਵਾਰ ਅਮਰਿੰਦਰ ਕਾਂਗਰਸ ਛੱਡ ਕੇ ਚੋਣ ਲੜ ਰਹੇ ਹਨ। ਭਾਜਪਾ ਨਾਲ ਗਠਜੋੜ ਵੀ ਉਨ੍ਹਾਂ ਦਾ ਪਹਿਲੀ ਵਾਰ ਹੈ।