ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿੱਚ ਅੱਜ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ, ਜਦੋਂ ਟਕਸਾਲੀ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਉੱਪ ਚੇਅਰਮੈਨ ਬਚਿੱਤਰ ਸਿੰਘ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਣੇ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਵਾਰਡ ਨੰ. 4 ਵਿਚ ਪੈਂਦੇ ਆਪਣੇ ਘਰ ਇੱਕ ਸਮਾਗਮ ਦੌਰਾਨ ਬਚਿੱਤਰ ਸਿੰਘ ਆਪਣੇ ਪੁੱਤਰ ਪ੍ਰਕਾਸ਼ ਸਿੰਘ ਬਿੱਟੂ ਤੇ ਪੂਰੇ ਪਰਿਵਾਰ ਸਣੇ ਸਮਰਥਕਾਂ ਨਾਲ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਅਕਾਲੀ ਬਸਪਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਨੇ ਉਨ੍ਹਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੇਵਾਮੁਕਤ ਕੈਪਟਨ ਕ੍ਰਿਪਾਲ ਸਿੰਘ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੱਡੂਆਂ ਨਾਲ ਵੀ ਤੋਲਿਆ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਅਕਾਲੀ ਦਲ ਚ ਸ਼ਾਮਲ ਹੋਣ ਵਾਲੇ ਹੋਰ ਮੋਹਤਬਰਾਂ ਵਿੱਚ ਰਿਟਾ.ਕੈਪਟਨ ਕ੍ਰਿਪਾਲ ਸਿੰਘ ਸਿੱਧੂ ,ਰਿਟਾ.ਕੈਪਟਨ ਜਗਮੇਲ ਸਿੰਘ ਧਾਰੀਵਾਲ, ਰਿਟਾ. ਸੂਬੇਦਾਰ ਜਗਸੀਰ ਸਿੰਘ ਸਿੱਧੂ, ਮੇਜਰ ਸਿੰਘ ਸਿੱਧੂ, ਮਾਸਟਰ ਲਾਲ ਸਿੰਘ ਸਿੱਧੂ, ਨਾਜਰ ਸਿੰਘ ਚੌਹਾਨ, ਕਾਲਾ ਸਿੰਘ ਮਾਨ, ਹਰਵਿੰਦਰ ਸਿੰਘ ਕੈਂਥ, ਮਾਸਟਰ ਵਿੱਕੀ ਸਿੰਘ, ਮਾਸਟਰ ਗੋਗੀ ਸਿੰਘ ਆਦਿ ਦੇ ਨਾਂ ਸ਼ਾਮਲ ਹਨ।
ਇਸ ਮੌਕੇ ਹਾਜਰ ਅਕਾਲੀ ਬਸਪਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਨੇ ਉਨ੍ਹਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।