ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਵਿਰੋਧੀ ਦਲਾਂ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ । ਇਮਰਾਨ ਖਾਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਜ਼ਿਆਦਾ ਖਤਰਨਾਕ ਹੋ ਜਾਣਗੇ । ਇਸ ਦੇ ਨਾਲ ਹੀ ਇਮਰਾਨ ਨੇ ਵਿਰੋਧੀ ਧਿਰ ਦੀ ਕੋਈ ਵੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ.ਡੀ.ਐੱਮ.) ਵੱਲੋਂ 23 ਮਾਰਚ ਨੂੰ ਸਰਕਾਰ ਖ਼ਿਲਾਫ਼ ਜਲੂਸ ਕੱਢਿਆ ਜਾਣਾ ਹੈ । ਜਿਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਅਸਫਲ ਹੋ ਜਾਵੇਗਾ ।
ਇਸ ਤੋਂ ਅੱਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਮੈਂ ਸੜਕਾਂ ‘ਤੇ ਆ ਗਿਆ ਤਾਂ ਵਿਰੋਧੀ ਧਿਰ ਨੂੰ ਲੁਕਣ ਦੀ ਕੋਈ ਜਗ੍ਹਾ ਨਹੀਂ ਮਿਲੇਗੀ । ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਜ਼ਿਆਦਾ ਖਤਰਨਾਕ ਹੋ ਜਾਣਗੇ । ਦੱਸ ਦਈਏ ਕਿ ਪੀ.ਡੀ.ਐੱਮ. ਇੱਕ ਗਠਜੋੜ ਹੈ ਜਿਸ ਵਿੱਚ ਇੱਕ ਦਰਜਨ ਪਾਰਟੀਆਂ ਹਨ।
ਪੀ.ਡੀ.ਐੱਮ. ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਇਮਰਾਨ ਖਾਨ ਫ਼ੌਜ ਦੇ ਹੱਥਾਂ ਦੀ ਕਠਪੁਤਲੀ ਹੈ, ਜਿਸ ਨੂੰ ਚੋਣਾਂ ਵਿਚ ਘਪਲੇਬਾਜ਼ੀ ਕਰਕੇ ਜਿੱਤ ਦਿਵਾਈ ਗਈ ਸੀ। ਪੀ.ਡੀ.ਐੱਮ. ਦੇ ਪ੍ਰਧਾਨ ਅਤੇ ਜਮੀਅਤ ਉਲੇਮਾ-ਏ-ਇਸਲਾਮ-ਫਜਲੀ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਐਲਾਨ ਕੀਤਾ ਹੈ ਕਿ ਵਿਰੋਧੀ ਪਾਰਟੀਆਂ 23 ਮਾਰਚ ਨੂੰ ਇਸਲਾਮਾਬਾਦ ਵਿੱਚ ਮਾਰਚ ਕੱਢਣਗੀਆਂ।
ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਸਰਗਰਮ ਇਸਲਾਮਿਕ ਸਟੇਟ ਖੁਰਾਸਾਨ (ਆਈਐਸ-ਕੇ) ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲੋਂ ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੀ ਸ਼ਾਂਤੀ ਅਤੇ ਅਖੰਡਤਾ ਲਈ ਬਹੁਤ ਵੱਡਾ ਖ਼ਤਰਾ ਪੈਦਾ ਕੀਤਾ ਹੈ। ਸੂਬਾਈ ਪੁਲਿਸ ਮੁਖੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਅਗਸਤ ਵਿੱਚ ਕਾਬੁਲ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਫਗਾਨਿਸਤਾਨ ਦੇ ਕਈ ਸ਼ਹਿਰਾਂ ਵਿੱਚ ਹਮਲੇ ਤੇਜ਼ ਕਰਨ ਵਾਲੇ ਆਈ.ਐੱਸ.-ਕੇ. ਨੇ ਖੈਬਰ ਪਖਤੂਨਖਵਾ ਸੂਬੇ ਵਿੱਚ ਪਾਕਿਸਤਾਨੀ ਸੁਰੱਖਿਆ ਅਧਿਕਾਰੀਆਂ ‘ਤੇ ਅੱਤਵਾਦੀ ਹਮਲਿਆਂ ਨੂੰ ਵੀ ਅੰਜ਼ਾਮ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: