ਪੰਜਾਬ ਵਿਚ ਠੰਢ ਅਤੇ ਸੀਤ ਹਵਾਵਾਂ ਦਾ ਕਹਿਰ ਜਾਰੀ ਹੈ। ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਸੀਤ ਲਹਿਰ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਯਾਨੀ 25 ਤੋਂ 27 ਜਨਵਰੀ ਤੱਕ ਸੂਬੇ ਦੇ ਲੋਕਾਂ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
IMD ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਦਿੱਲੀ ਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ। ਪਿਛਲੇ ਲਗਭਗ 48 ਘੰਟਿਆਂ ਤੋਂ ਪੈ ਰਹੇ ਮੀਂਹ ਤੇ ਸੀਤ ਲਹਿਰ ਨੇ ਪੰਜਾਬ ਤੇ ਹਰਿਆਣਾ ਦੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ
ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਠੰਢ ਵਧਣ ਦਾ ਅਸਰ ਫ਼ਸਲਾਂ ’ਤੇ ਵੀ ਪੈ ਰਿਹਾ ਹੈ। ਮੀਂਹ ਕਾਰਨ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਤੇ ਹਰਿਆਣਾ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਰੂਪਨਗਰ, ਮੋਹਾਲੀ, ਮੋਗਾ, ਗੁਰਦਾਸਪੁਰ, ਅੰਬਾਲਾ, ਹਿਸਾਰ, ਰੋਹਤਕ, ਪੰਚਕੂਲਾ, ਭਿਵਾਨੀ ਅਤੇ ਗੁਰੂਗ੍ਰਾਮ ਵਿੱਚ ਮੀਂਹ ਰਿਕਾਰਡ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਮੌਸਮ ਵਿਭਾਗ ਨੇ 25 ਤੋਂ ਲੈ ਕੇ 27 ਜਨਵਰੀ ਤੱਕ ਪੰਜਾਬ ਤੇ ਹਰਿਆਣਾ ਵਿਚ ਮੌਸਮ ਦੇ ਠੰਡੇ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਮੀਂਹ ਕਾਰਨ ਪੰਜਾਬ ਤੇ ਹਰਿਆਣਾ ਦਾ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। IMD ਮੁਤਾਬਕ ਅੱਜ ਦਾ ਦਿਨ ਠੰਢਾ ਰਿਹਾ ਜਦੋਂ ਕਿ ਅਗਲੇ ਤਿੰਨ ਦਿਨ ਭਾਰੀ ਠੰਢ ਪੈਣ ਦੀ ਚਿਤਾਵਨੀ ਦਿੱਤੀ ਹੈ।