ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295-ਏ ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਘਟਨਾ ਤੋਂ ਬਾਅਦ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ, ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਪਹਿਲਾਂ ਹੀ ਮੀਟਿੰਗ ਬੁਲਾ ਲਈ ਹੈ।
ਗੌਰਤਲਬ ਹੈ ਕਿ ਵਿਅਕਤੀ ਮੱਥਾ ਟੇਕਣ ਦੇ ਬਹਾਨੇ ਮੰਦਰ ਵਿਚ ਦਾਖਲ ਹੁੰਦਾ ਹੈ, ਕੁਝ ਦੇਰ ਉਥੇ ਖੜ੍ਹਾ ਹੁੰਦਾ ਹੈ ਤੇ ਗੋਲਕ ਕੋਲ ਖੜ੍ਹਾ ਹੋ ਕੇ ਤਾੜੀਆਂ ਮਾਰਦਾ ਹੈ। ਕੁਝ ਹੀ ਦੇਰ ਬਾਅਦ ਜੰਗਲਾ ਟੱਪ ਕੇ ਕਾਲੀ ਮਾਤਾ ਮੰਦਰ ਵਿਚ ਪਹੁੰਚ ਜਾਂਦਾ ਹੈ। ਪੁਜਾਰੀਆਂ ਵੱਲੋਂ ਉਕਤ ਨੌਜਵਾਨ ਨੂੰ ਤੁਰੰਤ ਉਥੋਂ ਹਟਾ ਦਿੱਤਾ ਜਾਂਦਾ ਹੈ ਤੇ ਮੰਦਰ ਵਿਚ ਹੋਈ ਬੇਅਦਬੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ :
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਕਿਹਾ ਕਿ ਕੁਝ ਸੁਆਰਥੀ ਲੋਕ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਲਗਾਤਾਰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗਾ।”