ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਤੇ ਪੈ ਰਹੀ ਕੜਾਕੇ ਦੀ ਠੰਡ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਬਾਰਿਸ਼ ਅਤੇ ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਦੇ ਕਈ ਹਿੱਸਿਆਂ ਵਿਚ ਕਿਣਮਿਣ ਅਤੇ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ
ਉੱਥੇ ਹੀ ਦੂਜੇ ਪਾਸੇ ਜੇਕਰ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਇੱਥੇ ਭਾਰੀ ਬਰਫਬਾਰੀ ਦਾ ਦੌਰ ਜਾਰੀ ਹੈ। ਕੁਲਗਾਮ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਬਰਫਬਾਰੀ ਦਾ ਦੌਰ ਜਾਰੀ ਹੈ। ਇੱਥੇ ਹੋ ਰਹੀ ਬਰਫਬਾਰੀ ਕਾਰਨ ਦੋ ਰਾਸ਼ਟਰੀ ਰਾਜਮਾਰਗ ਅਤੇ 147 ਸੜਕਾਂ ਬੰਦ ਹੋ ਗਈਆਂ ਹਨ । ਇਸ ਸਬੰਧੀ ਮੌਸਮ ਵਿਭਾਗ ਵੱਲੋਂ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: