ਉੱਤਰ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਲੀਡਰਾਂ ਅਤੇ ਉਮੀਦਵਾਰਾਂ ਖਿਲਾਫ ਧੜਾਧੜ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਕੜੀ ‘ਚ ਭਾਜਪਾ ਲੀਡਰ ਤੇ ਪਹਿਲਵਾਨ ਬਬੀਤਾ ਫੋਗਾਟ ਅਤੇ 60 ਹੋਰ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਇਹ ਕੇਸ ਦਰਜ ਕੀਤਾ ਹੈ।
ਬਬੀਤਾ ਫੋਗਾਟ ਅਤੇ ਬਾਗਪਤ ਤੋਂ ਬੀਜੇਪੀ ਉਮੀਦਵਾਰ ਕ੍ਰਿਸ਼ਨ ਪਾਲ ਮਲਿਕ ਅਤੇ 60 ਹੋਰਾਂ ‘ਤੇ ਸੋਮਵਾਰ ਨੂੰ ਆਈਪੀਸੀ ਦੀ ਧਾਰਾ 269, 270 ਅਤੇ 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦਰਅਸਲ, ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਬਾਗਪਤ ਵਿੱਚ ਇੱਕ ਜਨਤਕ ਰੈਲੀ ਕਰਦੇ ਦੇਖਿਆ ਜਾ ਸਕਦਾ ਹੈ।
ਪੁਲਿਸ ਮੁਤਾਬਕ, ਫੋਗਾਟ ਬਦੌਤ ਦੇ ਬਾਲੀ ਪਿੰਡ ‘ਚ ਕ੍ਰਿਸ਼ਨਪਾਲ ਮਲਿਕ, ਜੋ ਕਿ ਇਲਾਕੇ ਦੇ ਮੌਜੂਦਾ ਵਿਧਾਇਕ ਵੀ ਹਨ, ਲਈ ਪ੍ਰਚਾਰ ਕਰਨ ਗਈ ਸੀ। ਉਨ੍ਹਾਂ ਨੇ ਪਿੰਡ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ ਜਿਸ ਵਿੱਚ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਸੀ। ਇਲਜ਼ਾਮ ਹੈ ਕਿ ਜਨ ਸਭਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਫੋਗਾਟ ਦੁਆਰਾ ਆਪਣੇ ਟਵਿੱਟਰ ਅਕਾਉਂਟ ‘ਤੇ ਮੁਹਿੰਮ ਨਾਲ ਸਬੰਧਤ ਫੋਟੋਆਂ ਅਪਲੋਡ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਦਾ ਖੁਦ ਨੋਟਿਸ ਲਿਆ। ਬਾਗਪਤ ਥਾਣੇ ਦੇ ਇੰਸਪੈਕਟਰ ਹਰੀਸ਼ ਚੰਦਰਾ ਨੇ ਕਿਹਾ, “ਅਸੀਂ ਚੋਣ ਕਮਿਸ਼ਨ ਵੱਲੋਂ ਤੈਅ ਕੋਰੋਨਾ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਕ੍ਰਿਸ਼ਨਪਾਲ ਮਲਿਕ, ਬਬੀਤਾ ਫੋਗਾਟ ਅਤੇ 50-60 ਅਣਪਛਾਤੇ ਵਿਅਕਤੀਆਂ ਵਿਰੁੱਧ ਆਈਪੀਸੀ ਅਤੇ ਮਹਾਂਮਾਰੀ ਰੋਗ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।”