ਚੰਡੀਗੜ੍ਹ : ਡਰੱਗ ਕੇਸ ਵਿੱਚ ਹਾਈਕੋਰਟ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 3 ਦਿਨ ਲਈ ਰੋਕ ਲਾ ਦਿੱਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ 7 ਦਿਨ ਲਈ ਰਾਹਤ ਮੰਗੀ ਸੀ।
ਹਾਈਕੋਰਟ ਤੋਂ ਜ਼ਮਾਨਤ ਰੱਦ ਹੋਣ ਪਿਛੋਂ ਮਜੀਠੀਆ ਦੇ ਵਕੀਲ ਵੱਲੋਂ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਐਸਐਲਪੀ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਮਜੀਠੀਆ ਵੱਲੋਂ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਪਰ ਹਾਈਕੋਰਟ ਵੱਲੋਂ 3 ਦਿਨ ਦਾ ਸਮਾਂ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਈ ਗਈ ਹੈ।