ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸ਼੍ਰੀਨਗਰ ਦੇ ਹਰੀ ਸਿੰਘ ਸਟ੍ਰੀਟ ਉਤੇ ਗ੍ਰੇਨੇਡ ਹਮਲਾ ਕੀਤਾ ਗਿਆ। ਸ਼੍ਰੀਨਗਰ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਹਮਲੇ ਵਿਚ ਤਿੰਨ ਨਾਗਰਿਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਕਿਸੇ ਦਾ ਜਾਨੀ ਨੁਕਸਾਨ ਨਹੀਂ। ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸ਼ੋਅਰੂਮਾਂ ਦੇ ਸ਼ੀਸ਼ੇ ਵੀ ਟੁੱਟ ਗਏ।
ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਗਣਤੰਤਰ ਦਿਵਸ ਮੌਕੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅੱਤਵਾਦੀ ਇਸ ਮੌਕੇ ਦਾ ਫਾਇਦਾ ਚੁੱਕ ਕੇ ਲੋਕਾਂ ਵਿਚ ਦਹਿਸ਼ਤ ਫੈਲਾਉਣਾ ਅਤੇ ਆਪਣੀ ਮੌਜੂਦਗੀ ਦਰਜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਹਮਲੇ ਵਿਚ ਪੁਲਿਸ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਪਰ ਅੱਤਵਾਦੀ ਇਸ ਵਿਚ ਕਾਮਯਾਬ ਨਹੀਂ ਹੋ ਸਕੇ। ਪੁਲਿਸ ਦੇ ਜਵਾਨ ਸੁਰੱਖਿਅਤ ਹਨ ਅਤੇ ਅੱਤਵਾਦੀਆਂ ਦੀ ਤਲਾਸ਼ ਵਿਚ ਜੁੱਟ ਗਏ ਹਨ। ਹਰੇਕ ਨਾਕੇ ਉਤੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੋਲਡਨ ਬੁਆਏ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਐੱਸਐੱਚਐੱਚਐੱਸ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੰਵਲਜੀਤ ਨੇ ਦੱਸਿਆ ਕਿ ਗ੍ਰੇਨੇਡ ਹਮਲੇ ਵਿਚ 3 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਹੋ ਰਿਹਾ ਹੈ। ਇਸ ਦੌਰਾਨ ਬੀ. ਐੱਸ. ਐੱਫ.ਨੇ ਦੱਸਿਆ ਕਿ ਸਰਹੱਦ ਤੋਂ 100 ਤੋਂ ਵੱਧ ਅੱਤਵਾਦੀ ਭਾਰਤੀ ਖੇਤਰ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ। BSF ਵੱਲੋਂ 2021 ਤੋਂ ਭਾਰਤ ਤੇ ਪਾਕਿਸਤਾਨ ਵਿਚ ਸੀਜਫਾਇਰ ਸਮਝੌਤੇ ਤੋਂ ਬਾਅਦ ਸਰਹੱਦ ‘ਤੇ ਸ਼ਾਂਤੀ ਹੈ। ਕਸ਼ਮੀਰ ਵਿਚ ਬੀ. ਐੱਸ. ਐੱਫ. ਦੇ ਇੰਸਪੈਕਟਰ ਜਨਰਲ ਰਾਜਾ ਬਾਬੂ ਸਿੰਘ ਨੇ ਕਿਹਾ ਕਿ ਐੱਲਓਸੀ ਉਤੇ ਫਿਲਹਾਲ ਸਥਿਤੀ ਸ਼ਾਂਤੀਪੂਰਨ ਹਨ। ਇਥੇ ਭਾਰਤ ਤੇ ਪਾਕਿਸਤਾਨ ਵਿਚ ਸੀਜ਼ਫਾਇਰ ਸਮਝੌਤੇ ਤੋਂ ਬਾਅਦ ਹਾਲਾਤ ਬੇਹਤਰ ਹਨ।