ਸਰਹਿੰਦ ਭਾਖੜਾ ਨਹਿਰ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ ਟਾਟਾ 407 ਗੱਡੀ 3 ਨੌਜਵਾਨਾਂ ਸਣੇ ਨਹਿਰ ਵਿਚ ਡਿੱਗ ਗਈ। 2 ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਲਾਪਤਾ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਗੱਡੀ ਦੇ ਬੇਕਾਬੂ ਹੋਣ ਕਾਰਨ ਹਾਦਸਾ ਵਪਾਰਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਮੰਗਣੀ ਹੋਈ ਸੀ ਨੂੰ ਉਸ ਦੇ ਦੋਸਤ ਪਿੰਡ ਖਾਲਸਪੁਰ ਵਿਖੇ ਛੱਡਣ ਜਾ ਰਹੇ ਸਨ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮ੍ਰਿਤਕਾਂ ਦੇਹਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਇੱਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ ਹੈ। ਉਹ ਮੌਕੇ ਉਤੇ ਪੁੱਜੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਨੂੰ ਨਹਿਰ ਵਿਚੋਂ ਕਢਵਾਇਆ ਗਿਆ ਪਰ ਉਦੋਂ ਤੱਕ 3 ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਤੀਜਾ ਨੌਜਵਾਨ ਅਜੇ ਵੀ ਲਾਪਤਾ ਹੈ ਤੇ ਗੋਤਾਖੋਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।