ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਜਾਵੇਗਾ। ਸਿੱਖਿਆ ਮੰਤਰੀ ਕੰਵਰ ਪਾਲ ਗੁਰਜਰ ਨੇ ਦੱਸਿਆ ਕਿ 3 ਕਲਾਸਾਂ ਦੇ ਬੱਚਿਆਂ ਨੂੰ ਬੁਲਾਇਆ ਜਾਵੇਗਾ। ਕੋਰੋਨਾ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਜੋ ਬੱਚੇ ਆਉਣਾ ਚਾਹੁਣਗੇ ਉਹ ਆ ਸਕਦੇ ਹਨ ਤੇ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ।
ਸਿੱਖਿਆ ਮੰਤਰੀ ਨੇ ਕਿਹਾ ਕਿ 15 ਤੋਂ 18 ਸਾਲ ਦੇ 75 ਫੀਸਦੀ ਬੱਚਿਆਂ ਨੇ ਵੈਕਸੀਨ ਲਗਵਾ ਲਈ ਹੈ। ਇਸ ਲਈ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਨਿੱਜੀ ਸਕੂਲਾਂ ਦਾ ਸਰਕਾਰ ‘ਤੇ ਕੋਈ ਦਬਾਅ ਨਹੀਂ ਸੀ। ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਹੀ ਫੈਸਲਾ ਲਿਆ ਗਿਆ।
ਗੌਰਤਲਬ ਹੈ ਕਿ ਹਰਿਆਣਾ ਦੇ ਨਿੱਜੀ ਸਕੂਲ ਐਸੋਸੀਏਸ਼ਨ ਸਕੂਲ ਖੋਲ੍ਹਣ ਦੀ ਮੰਗ ਕਰ ਰਹੇ ਹਨ। ਸਰਕਾਰ ਸਕੂਲ ਖੋਲ੍ਹਣ ਦੀ ਇਜਾਜ਼ਤ ਦੇਵੇ। ਸੂਬੇ ਵਿਚ ਲਗਭਗ 5 ਲੱਖ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ ਜਦੋਂ ਕਿ ਲਗਭਗ 7 ਲੱਖ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਹਨ।
ਇਹ ਵੀ ਪੜ੍ਹੋ : CDS ਬਿਪਿਨ ਰਾਵਤ ਤੇ ਕਲਿਆਣ ਸਿੰਘ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਕੀਤਾ ਜਾਵੇਗਾ ਸਨਮਾਨਿਤ
ਕੋਰੋਨਾ ਦੀ ਤੀਜੀ ਲਹਿਰ ਦੇ ਪ੍ਰਭਾਵ ਨੂੰ ਦੇਖਦੇ ਹੋਏੇ ਸਰਕਾਰ ਨੇ 1 ਜਨਵਰੀ ਤੋਂ ਸਾਰੀਆਂ ਸਿੱਖਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਸਨ। ਪਹਿਲਾਂ 12 ਜਨਵਰੀ ਤਕ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਪਰ ਬਾਅਦ ਵਿਚ ਇਸ ਦੀ ਮਿਆਦ ਵਧਾ ਕੇ 26 ਜਨਵਰੀ ਤੱਕ ਕਰ ਦਿੱਤੀ ਗਈ ਸੀ। ਸਕੂਲ ਅਧਿਆਪਕਾਂ ਤੇ ਹੋਰ ਸਟਾਫ ਲਈ 50 ਫੀਸਦੀ ਹਾਜ਼ਰੀ ਨਾਲ ਸਕੂਲ ਖੋਲ੍ਹ ਦਿੱਤੇ ਗਏ ਸਨ ਤੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਬੱਚਿਆਂ ਨੂੰ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਕਲਾਸ ਵਿਚ ਬਿਠਾਇਆ ਜਾਵੇਗਾ। ਇੱਕ ਬੈਂਚ ‘ਤੇ ਇੱਕ ਹੀ ਬੱਚਾ ਬੈਠੇਗਾ। ਸਕੂਲ ‘ਚ ਦਾਖਲ ਹੋਣ ‘ਤੇ ਬੱਚਿਆਂ ਦੇ ਮਾਸਕ ਪਹਿਨੇ ਹੋਣਾ ਚਾਹੀਦਾ ਹੈ ਤੇ ਗੇਟ ‘ਤੇ ਹੀ ਹੱਥਾਂ ਨੂੰ ਸੈਨੇਟਾਈਜ ਕੀਤਾ ਜਾਵੇਗਾ। ਇਸ ਦੀ ਵਿਵਸਥਾ ਸਕੂਲ ਮੈਨੇਜਮੈਂਟ ਕਰਨਗੇ।