ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਪਿਤਾ ਦੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਜਿਸ ਲਈ ਉਸ ਨੇ ਪੈਰੋਲ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ 27 ਜਨਵਰੀ ਨੂੰ ਸੁਣਵਾਈ ਹੋਵੇਗੀ। ਉਹ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ।
ਰਾਜੋਆਣਾ ਨੇ ਵਕੀਲ ਵਿਵੇਕ ਠਾਕੁਰ ਰਾਹੀਂ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਲੰਮੇ ਸਮੇਂ ਤੋਂ ਉਸ ਦੇ ਪਿਤਾ ਹੀ ਜੇਲ੍ਹ ਵਿੱਚ ਉਸ ਨੂੰ ਮਿਲਣ ਆਉਂਦੇ ਸਨ। ਉਹ ਪਿਛਲੇ 26 ਸਾਲਾਂ ਤੋਂ ਉਸ ਨੂੰ ਮਿਲਣ ਆਉਂਦਾ ਸੀ। ਹੁਣ ਜਦੋਂ ਉਹ ਨਹੀਂ ਰਹੇ, ਉਹ ਉਨ੍ਹਾਂ ਦੀਆਂ ਅੰਤਿਮ ਰਸਮਾਂ ਦਾ ਹਿੱਸਾ ਬਣਨਾ ਚਾਹੁੰਦਾ ਹੈ।
ਰਾਜੋਆਣਾ ਦੇ ਵਕੀਲ ਮੁਤਾਬਕ ਸੁਪਰੀਮ ਕੋਰਟ ਪਹਿਲਾਂ ਵੀ ਇਸੇ ਤਰ੍ਹਾਂ ਦੇ ਇੱਕ ਕੇਸ ਵਿੱਚ ਦੋਸ਼ੀ ਨੂੰ ਪੈਰੋਲ ਦੇ ਚੁੱਕੀ ਹੈ। ਉਸ ਦੋਸ਼ੀ ਨੂੰ ਵੀ ਫਾਂਸੀ ਦੀ ਸਜ਼ਾ ਲਈ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣਾ ਚਾਹੁੰਦਾ ਸੀ। ਸੁਪਰੀਮ ਕੋਰਟ ਨੇ ਉਸ ਨੂੰ ਪੁਲਿਸ ਸੁਰੱਖਿਆ ਹੇਠ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ। ਇਹ ਸਾਰੀਆਂ ਦਲੀਲਾਂ ਸੁਣਵਾਈ ਦੌਰਾਨ ਹਾਈ ਕੋਰਟ ਅੱਗੇ ਪੇਸ਼ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੜੈਲ ਜੇਲ੍ਹ ਅਥਾਰਟੀ ਉਸ ਦੀ ਮੰਗ ਨੂੰ ਰੱਦ ਕਰ ਚੁੱਕੀ ਹੈ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਕਿ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਲਈ ਉਸ ਨੂੰ ਪੈਰੋਲ ਨਹੀਂ ਮਿਲ ਸਕੀ। ਰਾਜੋਆਣਾ ਨੂੰ ਅਦਾਲਤ ਨੇ 27 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।