ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਭੰਗ ਹੋ ਚੁਕੀ ਹੈ। ਤਰੁਣ ਚੁੱਘ ਨੇ ਨਾਲ ਹੀ ਸੂਬੇ ਵਿਚ ਰੈੱਡ ਅਲਰਟ ਜਾਰੀ ਕਰਨ ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ।
ਭਾਜਪਾ ਨੇਤਾ ਨੇ ਪਟਿਆਲਾ ਵਿਚ ਕਾਲੀ ਮਾਤਾ ਮੰਦਰ, ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਚ ਬੇਅਦਬੀ ਦੇ ਕਥਿਤ ਮਾਮਲਿਆਂ ਤੇ ਲੁਧਿਆਣੇ ਵਿਚ ਹੁਣੇ ਜਿਹੇ ਹੋਏ ਬੰਬ ਵਿਸਫੋਟ ਦਾ ਹਵਾਲਾ ਦਿੰਦੇ ਹੋਏ ਇਹ ਮੰਗ ਰੱਖੀ। ਪਟਿਆਲਾ ‘ਚ ਬੇਅਦਬੀ ਦੇ ਕਥਿਤ ਮਾਮਲੇ ਵਿਚ ਸੋਮਵਾਰ ਨੂੰ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਉਥੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਮਾਮਲੇ ਨਾਲ ਜੁੜੇ ਇੱਕ ਵਿਅਕਤੀ ਦੀ ਭੀੜ ਨੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਪਟਿਆਲਾ ਵਾਲੀ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਚੁਘ ਨੇ ਪੰਜਾਬ ਵਿਚ ਰਾਸ਼ਟਰ ਵਿਰੋਧੀ ਤਾਕਤਾਂ ਦੇ ਸਰਗਰਮ ਹੋਣ ਦਾ ਦਾਅਵਾ ਕੀਤਾ। ਭਾਜਪਾ ਨੇਤਾ ਨੇ ਕਿਹਾ ਕਿ ਪੰਜਾਬ ਵਿਚ ਰਾਸ਼ਟਰ ਵਿਰੋਧੀ ਤਾਕਤਾਂ ਬਹੁਤ ਹੀ ਸਰਗਰਮ ਹਨ ਅਤੇ ਹਿੰਸਕ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੁਘ ਨੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕਰਨ ਦੀ ਮੰਗ ਕੀਤੀ ਹੈ। ਚੁਘ ਨੇ ਕਿਹਾ ਕਿ ਪੰਜਾਬ ਵਿਚ ਰੈੱਡ ਅਲਰਟ ਜਾਰੀ ਕੀਤਾ ਜਾਣਾ ਚਾਹੀਦਾ ਹੈ ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣੇ ਜਿਹੇ ਹੋਈ ਬੇਅਦਬੀ ਦੀਆਂ ਘਨਟਾਵਾਂ, ਲੁਧਿਆਣਾ ਵਿਚ ਬੰਬ ਵਿਸਫੋਟ ਤੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਤੋਂ ਹਥਿਆਰਾਂ, ਵਿਸਫੋਟਕਾਂ ਦੀ ਬਰਾਮਦਗੀ ਦਿਖਾਉਂਦੀ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲ ਰਹੀ ਹੈ।