ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੰਗਲਵਾਰ ਨੂੰ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੱਲ੍ਹ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ । ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਜਲੰਧਰ ਵਿਖੇ ‘ਪੰਜਾਬ ਫਤਿਹ ਰੈਲੀ’ ਕਰਨਗੇ। ਇਸ ਦੌਰਾਨ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਰਾਹੁਲ ਗਾਂਧੀ ਕਾਂਗਰਸ ਦੇ CM ਫੇਸ ਦਾ ਐਲਾਨ ਕਰ ਸਕਦੇ ਹਨ।
ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਗਿਆ ਹੈ ਅਜਿਹੇ ਵਿਚ ਕਾਂਗਰਸੀ ਆਗੂਆਂ ਵੱਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੀ ਮੰਗ ਹੈ ਕਿ ਹਾਈਕਮਾਂਡ ਵੱਲੋਂ CM ਫੇਸ ਦਾ ਐਲਾਨ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਵਰਕਰਾਂ ਨੂੰ ਇਹ ਸਪੱਸ਼ਟ ਹੋ ਸਕੇ ਕਿ ਉਹ ਕਿਸ ਦੀ ਅਗਵਾਈ ਹੇਠ ਚੋਣ ਲੜ ਰਹੇ ਹਨ।
ਦੱਸ ਦੇਈਏ ਕਿ 2017 ਵਿਚ ਜਦੋਂ ਰਾਹੁਲ ਗਾਂਧੀ ਮਜੀਠਾ ਹਲਕੇ ਵਿਚ ਆਏ ਸਨ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ ਤੇ ਅਜਿਹੇ ਵਿਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ 27 ਫਰਵਰੀ ਨੂੰ ਵੀ ਰਾਹੁਲ ਗਾਂਧੀ ਮੁੱਖ ਮੰਤਰੀ ਚਿਹਰਾ ਐਲਾਨ ਸਕਦੇ ਹਨ ਤੇ ਅਜਿਹੇ ਵਿਚ ਸਵਾਲ ਇਹ ਉਠਦਾ ਹੈ ਕਿ ਉਹ ਕਿਸ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਗੇ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸਵੇਰੇ 8 ਵਜੇ ਰਾਹੁਲ ਗਾਂਧੀ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਜਣਗੇ ਅਤੇ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਤੋਂ ਵਾਲਮੀਕਿ ਤੀਰਥ ਰਵਾਨਾ ਹੋਣਗੇ। ਇਸ ਤੋਂ ਬਾਅਦ ਜਲੰਧਰ ਪੁੱਜਣਗੇ ਅਤੇ ਇਥੇ ‘ਪੰਜਾਬ ਫਤਿਹ ਰੈਲੀ’ ਉਨ੍ਹਾਂ ਵੱਲੋਂ ਕੀਤੀ ਜਾਵੇਗੀ । ਉਂਝ ਚੋਣ ਕਮਿਸ਼ਨ ਵੱਲੋਂ ਫਿਜ਼ੀਕਲ ਰੈਲੀ ਉਤੇ ਰੋਕ ਲਗਾਈ ਗਈ ਹੈ। ਇਸ ਲਈ ਵਰਚੂਅਲ ਰੈਲੀ ਰਾਹੀਂ ਰਾਹੁਲ ਗਾਂਧੀ ਵਰਕਰਾਂ ਨੂੰ ਸੰਬੋਧਨ ਕਰਨਗੇ।