ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਅਜੇ ਤੱਕ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪੰਜਾਬ ਦੌਰੇ ‘ਤੇ ਆਏ ਰਾਹੁਲ ਗਾਂਧੀ ਨੇ ਇਸ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਾਂਗਰਸ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਲੜੇਗੀ। ਜਲੰਧਰ ‘ਚ ਪੰਜਾਬ ਫਤਿਹ ਰੈਲੀ ‘ਚ ਰਾਹੁਲ ਨੇ ਕਿਹਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ ਕੇ ਕੋਈ ਫੈਸਲਾ ਲਿਆ ਜਾਵੇਗਾ। ਕਾਂਗਰਸ ਨੇ ਪਿਛਲੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੇ ਚੋਣ ਲੜੀ ਸੀ। ਹਾਲਾਂਕਿ ਇਸ ਵਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਮੁੱਖ ਮੰਤਰੀ ਦੇ ਚਿਹਰੇ ‘ਤੇ ਦਾਅਵਾ ਪੇਸ਼ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਜੇ ਪੰਜਾਬ ਜਾਣਨਾ ਹੈ ਤਾਂ ਕਾਂਗਰਸ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਬਾਰੇ ਉਹ ਪਾਰਟੀ ਅਤੇ ਵਰਕਰਾਂ ਨਾਲ ਗੱਲ ਕਰਨਗੇ। ਰਾਹੁਲ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਚੰਨੀ ਨੇ ਮੈਨੂੰ ਕਿਹਾ ਕਿ ਜੋ ਵੀ ਅਗਵਾਈ ਕਰੇਗਾ, ਦੂਜਾ ਉਸ ਦੀ ਪੂਰੀ ਮਦਦ ਕਰੇਗਾ। ਇਸ ਨਾਲ ਮੈਨੂੰ ਬਹੁਤ ਖੁਸ਼ੀ ਹੋਈ।
ਕਾਂਗਰਸ ਦੇ ਇਸ ਐਲਾਨ ਨੂੰ ਆਮ ਆਦਮੀ ਪਾਰਟੀ ਦੇ ਸੀ.ਐੱਮ. ਚਿਹਰੇ ਲਈ ਲੋਕ ਰਾਏ ਨਾਲ ਵੀ ਜੋੜਿਆ ਜਾ ਰਿਹਾ ਹੈ। ‘ਆਪ’ ਨੇ ਵੀ ਲੋਕਾਂ ਨੂੰ ਪੁੱਛ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਦਾਅਵਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਰਾਹੁਲ ਗਾਂਧੀ ਤੋਂ ਇਹ ਸਵਾਲ ਪੁੱਛਿਆ ਕਿ ਕਾਂਗਰਸ ਦਾ ਸੀ.ਐੱਮ. ਚਿਹਰਾ ਕੌਣ ਹੋਵੇਗਾ। ਸਿੱਧੂ ਨੇ ਕਿਹਾ ਕਿ ਜੇ ਇਸ ਦਾ ਜਵਾਬ ਮਿਲਿਆ ਤਾਂ ਪੰਜਾਬ ਵਿੱਚ 70 ਸੀਟਾਂ ਨਾਲ ਕਾਂਗਰਸ ਦੀ ਸਰਕਾਰ ਬਣਏਗੀ। ਉਨ੍ਹਾਂ ਕਿਹਾ ਕਿ ਮੈਨੂੰ ਬੱਸ ਵੇਖਣ ਵਾਲਾ ਘੋੜਾ ਨਾ ਬਣਾਉਣਾ, ਮੈਨੂੰ ਫੈਸਲੇ ਲੈਣ ਦੀ ਤਾਕਤ ਦਿਓ।