ਰੂਸ-ਯੂਕਰੇਨ ‘ਚ ਤਣਾਅ ਵਿਚਕਾਰ ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਸੱਤ ਸਾਲਾਂ ‘ਚ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ। ਕੱਚਾ ਤੇਲ 2014 ਤੋਂ ਬਾਅਦ ਪਹਿਲੀ ਵਾਰ ਇਸ ਪੱਧਰ ‘ਤੇ ਪਹੁੰਚਿਆ ਹੈ। ਕੱਚੇ ਤੇਲ ਵਿੱਚ ਵਾਧੇ ਦੇ ਬਾਵਜੂਦ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 83 ਦਿਨਾਂ ਤੱਕ ਸਥਿਰ ਰਹੀਆਂ।
ਅਸਲ ਵਿੱਚ ਰੂਸ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਤੇਲ ਉਤਪਾਦਕ ਹੈ। ਇਹ ਡਰ ਹੈ ਕਿ ਇਹ ਯੂਰਪ ਲਈ ਊਰਜਾ ਸਪਲਾਈ ਵਿੱਚ ਵਿਘਨ ਪਾ ਸਕਦਾ ਹੈ। ਵਿਸ਼ਲੇਸ਼ਕਾਂ ਨੂੰ ਉਮੀਦ ਹੈ ਕਿ ਓਮੀਕਰੋਨ ਦੇ ਕਮਜ਼ੋਰ ਪ੍ਰਭਾਵ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਬਣੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਿਹਾ ਤਾਂ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਜਾਣਗੀਆਂ। ਇਹ ਵੀ ਸੰਭਵ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ 125 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ।
ਦੇਸ਼ ਦੇ ਪੰਜ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕਰਕੇ ਵੋਟਰਾਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਗਾਹਕਾਂ ਨੂੰ ਝਟਕਾ ਦੇ ਸਕਦੀ ਹੈ। ਦੂਜੇ ਪਾਸੇ ਤੇਲ ਕੰਪਨੀਆਂ ਘਰੇਲੂ ਕੀਮਤਾਂ ਨਾ ਵਧਣ ਕਾਰਨ ਨੁਕਸਾਨ ਝੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: