ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਉਮੀਦਵਾਰਾਂ ਵੱਲੋਂ ਪਾਰਟੀ ਬਦਲੇ ਜਾਣ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਸਭ ਦੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਰਾਜ ਬੱਬਰ ਮੁੜ ਤੋਂ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਇਸ ਨੂੰ ਬੱਬਰ ਦੀ ‘ਘਰ ਵਾਪਾਸੀ’ ਕਰਾਰ ਦਿੰਦਿਆਂ ਚੰਦ ਨੇ ਕਿਹਾ ਕਿ ਸਪਾ ਮੁਖੀ ਅਖਿਲੇਸ਼ ਯਾਦਵ ਪਿਛਲੇ 10 ਦਿਨਾਂ ਤੋਂ ਕਾਂਗਰਸੀ ਆਗੂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਅਖਿਲੇਸ਼ ਯਾਦਵ ਉਨ੍ਹਾਂ ਸੀਨੀਅਰ ਨੇਤਾਵਾਂ ਨੂੰ ਵਾਪਸ ਲਿਆਉਣ ‘ਤੇ ਵਿਚਾਰ ਕਰ ਰਹੇ ਹਨ, ਜੋ ਪਿਛਲੇ ਸਾਲਾਂ ‘ਚ ਭਾਜਪਾ ‘ਚ ਚਲੇ ਗਏ ਸਨ। ਅਭਿਨੇਤਾ ਤੋਂ ਰਾਜਨੇਤਾ ਬਣੇ ਰਾਜ ਬੱਬਰ 2008 ਵਿੱਚ ਪਾਰਟੀ ਦੇ ਖਿਲਾਫ ਭੜਾਸ ਕੱਢਣ ਲਈ ਸਪਾ ਤੋਂ ਮੁਅੱਤਲ ਕੀਤੇ ਜਾਣ ਤੋਂ ਦੋ ਸਾਲ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 69 ਸਾਲਾ ਆਗੂ ਨੇ 2016 ਤੋਂ 2019 ਤੱਕ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ ਹੈ। ਉਹ ਮਾਰਚ 2015 ਤੋਂ ਨਵੰਬਰ 2020 ਤੱਕ ਰਾਜ ਸਭਾ ਦੇ ਮੈਂਬਰ ਵੀ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸੋਨੀਆ ਗਾਂਧੀ ਦੀ ਅਗਵਾਈ ਵਾਲੀ ਪਾਰਟੀ ਨੂੰ ਹੁਣੇ ਜਿਹੇ ਇੱਕ ਵੱਡਾ ਝਟਕਾ ਲੱਗਾ ਸੀ ਜਦੋਂ ਪਾਰਟੀ ਦੇ ਸੀਨੀਅਰ ਨੇਤਾ ਸਾਬਕਾ ਕੇਂਦਰੀ ਮੰਤਰੀ ਆਰਪੀਐਨ ਸਿੰਘ ਨੇ ਯੂਪੀ ਚੋਣਾਂ ਤੋਂ ਪਹਿਲਾਂ ਭਾਜਪਾ ਜੁਆਇਨ ਕਰ ਲਈ। ਉਹ ਯੂਪੀ ਚੋਣਾਂ ਲਈ ਕਾਂਗਰਸ ਦੁਆਰਾ ਸੂਚੀਬੱਧ 30 ‘ਸਟਾਰ ਪ੍ਰਚਾਰਕਾਂ’ ਵਿੱਚੋਂ ਵੀ ਸੀ। ਸਿੰਘ ਨੂੰ ਪਦਰੂਨਾ ਤੋਂ ਭਾਜਪਾ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ਗੌਰਤਲਬ ਹੈ ਕਿ ਯੂਪੀ ਵਿੱਚ 10 ਫਰਵਰੀ ਤੋਂ 7 ਪੜਾਵਾਂ ਵਿੱਚ ਵੋਟਾਂ ਪੈਣਗੀਆਂ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।