ਅੰਤਰਰਾਸ਼ਟਰੀ ਸੈਲਾਨੀਆਂ ਨੂੰ ਈਸਟਰ ਤੋਂ ਪਹਿਲਾਂ ਆਸਟਰੇਲੀਆ ਵਾਪਸ ਆਉਣ ਦੀ ਇਜਾਜ਼ਤ ਮਿਲ ਸਕਦੀ ਹੈ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਓਮੀਕ੍ਰੋਨ ਦੇ ਕੇਸਾਂ ਦੀ ਗਿਣਤੀ ਘੱਟ ਹੋਣ ‘ਤੇ ਸੈਲਾਨੀਆਂ ਅਤੇ ਹੋਰ ਅੰਤਰਰਾਸ਼ਟਰੀ ਯਾਤਰੀਆਂ ਨੂੰ ਵਾਪਸ ਜਾਣ ਦੀ ਆਗਿਆ ਦਿੱਤੀ ਜਾ ਸਕਦੀ ਹੈ।
2021 ਦੇ ਅਖੀਰ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਦੇ ਮੁੜ ਖੁੱਲ੍ਹਣ ਤੋਂ ਬਾਅਦ ਸਿਰਫ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਹੁਨਰਮੰਦ ਕਾਮਿਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ।
ਮੌਰੀਸਨ ਨੇ ਕਿਹਾ ਕਿ ਹਾਲਾਂਕਿ ਵਿਦੇਸ਼ੀ ਸੈਲਾਨੀਆਂ ਲਈ ਵਾਪਸੀ ਲਈ ਕੋਈ ਖਾਸ ਤਰੀਕ ਤੈਅ ਨਹੀਂ ਕੀਤੀ ਗਈ ਹੈ, ਪਰ ਇਹ ਜਲਦੀ ਆ ਸਕਦੀ ਹੈ।
ਉਨ੍ਹਾਂ ਕਿਹਾ ਕਿ “ਮੈਨੂੰ ਨਹੀਂ ਲਗਦਾ ਕਿ ਇਹ ਬਹੁਤ ਦੂਰ ਹੈ। ਈਮਾਨਦਾਰੀ ਨਾਲ ਕਹਾਂ ਤਾਂ ਸਾਨੂੰ ਯਕੀਨੀ ਬਣਾਉਣ ਲਈ ਇਸ ਬਾਰੇ ਹੋਰ ਕੁਝ ਡਾਕਟਰੀ ਸਲਾਹ ਲੈਣ ਦੀ ਜ਼ਰੂਰਤ ਹੈ। ਰਾਜਾਂ ਨਾਲ ਥੋੜਾ ਹੋਰ ਕੰਮ ਕਰਨਾ ਹੈ ਅਤੇ ਫਿਰ ਮੈਂ ਤੁਹਾਨੂੰ ਜਲਦੀ ਹੀ ਇਥੇ ਪਹੁੰਚਦੇ ਵੇਖਣਾ ਚਾਹਾਂਗਾ, ਯਕੀਨਨ ਈਸਟਰ ਤੋਂ ਪਹਿਲਾਂ।”
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਪ੍ਰਧਾਨ ਮੰਤਰੀ ਦਾ ਇਹ ਬਿਆਨ ਉਦੋਂ ਆਇਆ ਹੈ ਕਿ ਜਦੋਂ ਫੈਡਰਲ ਸਰਕਾਰ ਨੇ ਹੋਰ ਵਿਦੇਸ਼ੀ ਯਾਤਰੀਆਂ ਨੂੰ ਦੇਸ਼ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਬੈਕਪੈਕਰਾਂ ਲਈ ਵੀਜ਼ਾ ਫੀਸਾਂ ਨੂੰ ਮੁਆਫ ਕਰ ਦਿੱਤਾ ਸੀ।
ਮੌਰੀਸਨ ਨੇ ਕਿਹਾ ਕਿ ਅੰਤਰਰਾਸ਼ਟਰੀ ਸੈਲਾਨੀਆਂ ਦੀ ਵਾਪਸੀ ਮੁੜ ਸ਼ੁਰੂ ਕਰਨ ਲਈ ਇੱਕ ਮਿਤੀ ਨਿਰਧਾਰਤ ਕੀਤੇ ਜਾਣ ਤੋਂ ਪਹਿਲਾਂ ਕੋਵਿਡ -19 ਸਥਿਤੀ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਸੀ।
ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਇਹ ਦੇਖ ਰਹੇ ਹਾਂ ਕਿ ਇਸ ਸਮੇਂ ਓਮੀਕਰੋਨ ਦੀ ਪੂਰਬੀ ਰਾਜਾਂ ਵਿੱਚ ਕੀ ਸਥਿਤੀ ਹੈ, ਪਰ ਓਮਿਕਰੋਨ ਦੇ ਸਿਖਰ ‘ਤੇ ਪਹੁੰਚਣ ਦੇ ਨਾਲ ਹੀ ਮੌਕੇ ਖੋਲ੍ਹੇ ਜਾ ਸਕਦੇ ਹਨ।”