ਕਿਸਾਨਾਂ ਤੇ ਸਰਕਾਰ ਦਰਮਿਆਨ ਹੋਏ ਸਮਝੌਤੇ ਵਿਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਇਕ ਕਮੇਟੀ ਦੇ ਗਠਨ ਦੀ ਗੱਲ ਕਹੀ ਗਈ ਸੀ ਪਰ ਸਰਕਾਰ ਨੇ ਹੁਣ ਤੱਕ ਕਮੇਟੀ ਦਾ ਗਠਨ ਨਹੀਂ ਕੀਤਾ। ਇਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ 31 ਜਨਵਰੀ ਨੂੰ ਧਰਨਾ ਦੇਣਗੇ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 31 ਜਨਵਰੀ ਨੂੰ ਪੂਰੇ ਦੇਸ਼ ਵਿਚ ਡੀਐੱਮ ਅਤੇ ਐੱਸਡੀਐੱਮ ਦੇ ਦਫਤਰ ‘ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਸਰਕਾਰ ਵੱਲੋਂ MSP ‘ਤੇ ਹੁਣ ਤੱਕ ਕਮੇਟੀ ਨਾ ਬਣਾਏ ਜਾਣ ਦੇ ਵਿਰੋਧ ਵਿਚ ਦਿੱਤਾ ਜਾਵੇਗਾ। ਇਹ ਧਰਨਾ ਪੂਰੇ ਦੇਸ਼ ਵਿਚ ਹੋਵੇਗਾ।
ਟਿਕੈਤ ਨੇ ਕਿਹਾ ਕਿ ਕਿਸਾਨਾਂ ਨਾਲ ਸਮਝੌਤੇ ਸਮੇਂ ਭਾਰਤ ਸਰਕਾਰ ਨੇ MSP ਉਤੇ ਕਮੇਟੀ ਬਣਾਉਣ ਦੀ ਗੱਲ ਕਹੀ ਸੀ ਪਰ ਅਜੇ ਤੱਕ ਕੁਝ ਨਹੀਂ ਹੋਇਆ। ਸਮਝੌਤੇ ਵਿਚ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ਦੀ ਗੱਲ ਵੀ ਕਹੀ ਗਈ ਸੀ ਪਰ ਅਜੇ ਤੱਕ ਮੁਕੱਦਮੇ ਵਾਪਰ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਉਸ ਵੱਲੋਂ ਕੀਤੇ ਵਾਅਦੇ ਯਾਦ ਕਰਵਾਉਣਾ ਚਾਹੁੰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਤਕਰੀਬਨ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲਿਆ ਕਿਸਾਨ ਅੰਦੋਲਨ ਪਿਛਲੇ ਸਾਲ ਦਸੰਬਰ ਮਹੀਨੇ ਦੇ ਵਿੱਚ ਮੁਲਤਵੀ ਹੋ ਗਿਆ ਹੈ, ਪਰ ਕਿਸਾਨਾਂ ਦੀ ਹਾਲੇ ਤੱਕ MSP ਦੀ ਲੜਾਈ ਜਾਰੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਈ MSP ‘ਤੇ ਕਾਨੂੰਨ ਬਣਾਉਣ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਉਹ ਇਸਦੇ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।