ਪੰਜਾਬ ਦੀ ਸਿਆਸਤ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੇ ਕਿਸਾਨਾਂ ਨੂੰ ਕਈ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੋਣਾਂ ਵਿੱਚ ਗੁਰਨਾਮ ਸਿੰਘ ਚੜੂਨੀ ਗਰੁੱਪ ਨਾਲ ਗਠਜੋੜ ਕਰਨ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਨੇ ਵੀ ਪੰਜਾਬ ਦੀਆਂ 102 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਹੁਣ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਅਜੇ ਤੱਕ ਰਜਿਸਟਰਡ ਨਹੀਂ ਕੀਤਾ ਗਿਆ।
ਨਾਮਜ਼ਦਗੀ ਭਰਨ ਲਈ ਸਿਰਫ਼ ਤਿੰਨ ਦਿਨ ਬਾਕੀ ਹਨ, ਜਿਨ੍ਹਾਂ ਵਿੱਚੋਂ ਇੱਕ ਦਿਨ ਸਰਕਾਰੀ ਛੁੱਟੀ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣ ਅਤੇ ਚੋਣ ਨਿਸ਼ਾਨ ਨਾ ਮਿਲਣ ਕਾਰਨ ਚੋਣ ਮੈਦਾਨ ਵਿੱਚ ਪ੍ਰਚਾਰ ਲਈ ਜਾਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਜੇ ਦੋ ਦਿਨਾਂ ਦੇ ਅੰਦਰ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਨਾ ਮਿਲਿਆ ਤਾਂ ਉਮੀਦਵਾਰਾਂ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਇੱਕੋ-ਇੱਕ ਰਸਤਾ ਬਚਿਆ ਹੈ। ਪੰਜਾਬ ‘ਚ 22 ਜਥੇਬੰਦੀਆਂ ਨੇ ਚੋਣ ਲੜਨ ਦਾ ਐਲਾਨ ਕੀਤਾ ਸੀ, ਜਿਸ ‘ਤੇ ਕਈ ਲੋਕਾਂ ਨੇ ਉਨ੍ਹਾਂ ਦਾ ਸਮਰਥਨ ਵੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਸੰਯੁਕਤ ਸਮਾਜ ਮੋਰਚਾ ਪਾਰਟੀ ਨਾਲ ਚੋਣ ਲਈ 2373 ਲੋਕਾਂ ਨੇ ਅਪਲਾਈ ਕੀਤਾ ਸੀ ਅਤੇ 102 ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ। ਹੁਣ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਨਾ ਤਾਂ ਸੰਯੁਕਤ ਸਮਾਜ ਮੋਰਚਾ ਪਾਰਟੀ ਨੂੰ ਰਜਿਸਟਰਡ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਚੋਣ ਨਿਸ਼ਾਨ ਮਿਲਿਆ ਹੈ।
ਬਲਵੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਸਾਨੂੰ ਚੋਣਾਂ ਵਿਚ ਆਉਣ ਤੋਂ ਰੋਕਣ ਲਈ ਜ਼ੋਰ ਲਾ ਰਹੀਆਂ ਹਨ। ਸਿਆਸੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਉਹ ਚੋਣ ਲੜਨ।