20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਕਿਸਾਨ ਆਗੂ ਬਲਬੀਰ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਵੱਲੋਂ ਚਾਰ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਰਾਜਪੁਰਾ ਤੋਂ ਅਵਤਾਰ ਸਿੰਘ ਹਰਪਾਲਪੁਰ, ਅੰਮ੍ਰਿਤਸਰ (ਸੈਂਟਰਲ) ਤੋਂ ਕੰਵਲਜੀਤ ਸਿੰਘ ਨਾਮਧਾਰੀ, ਬਠਿੰਡਾ (ਸ਼ਹਿਰੀ) ਤੋਂ ਹਰਮਿਲਾਪ ਸਿੰਘ ਗਰੇਵਾਲ ਤੇ ਲੁਧਿਆਣਾ (ਪੂਰਬੀ) ਤੋਂ ਰਜਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਤਿੰਨ ਹੋਰ ਮੀਡੀਆ ਬੁਲਾਰੇ ਵੀ ਨਾਮਜ਼ਦ ਕੀਤੇ ਗਏ ਹਨ ਜਿਨ੍ਹਾਂ ਵਿੱਚ ਐਡਵੋਕੇਟ ਸਤਬੀਰ ਸਿੰਘ ਵਾਲੀਆ, ਐਡਵੋਕੇਟ ਜਗਤਾਰ ਸਿੰਘ ਸਿੱਧੂ ਤੇ ਜ਼ੈਬਾ ਖਾਨ ਦਾ ਨਾਂ ਸ਼ਾਮਲ ਹੈ। ਹੁਣ ਤੱਕ ਸੰਯੁਕਤ ਸਮਾਜ ਮੋਰਚੇ ਵੱਲੋਂ 10 ਮੀਡੀਆ ਬੁਲਾਰੇ ਨਾਮਜ਼ਦ ਕੀਤੇ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਪੰਜਾਬ ਉਮੀਦਵਾਰਾਂ ਵੱਲੋਂ 2 ਫਰਵਰੀ ਤੱਕ ਹੀ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ ਪਰ ਸੰਯੁਕਤ ਸਮਾਜ ਮੋਰਚਾ ਪਾਰਟੀ ਅਜੇ ਤੱਕ ਰਜਿਸਟਰਡ ਨਹੀਂ ਹ ਸਕੀ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣ ਅਤੇ ਚੋਣ ਨਿਸ਼ਾਨ ਨਾ ਮਿਲਣ ਕਾਰਨ ਚੋਣ ਮੈਦਾਨ ਵਿੱਚ ਪ੍ਰਚਾਰ ਲਈ ਜਾਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਜੇ ਦੋ ਦਿਨਾਂ ਦੇ ਅੰਦਰ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਨਾ ਮਿਲਿਆ ਤਾਂ ਉਮੀਦਵਾਰਾਂ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਇੱਕੋ-ਇੱਕ ਰਸਤਾ ਬਚਿਆ ਹੈ। ਬਲਵੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਸਾਨੂੰ ਚੋਣਾਂ ਵਿਚ ਆਉਣ ਤੋਂ ਰੋਕਣ ਲਈ ਜ਼ੋਰ ਲਾ ਰਹੀਆਂ ਹਨ। ਸਿਆਸੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਉਹ ਚੋਣ ਲੜਨ।