ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਸਮੇਂ ਵਿਚਾਲੇ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ ਨਾਲ ਜੁੜੇ 20 ਸਾਲ ਪੁਰਾਣਾ ਸਾਥ ਨੂੰ ਤੋੜ ਲਿਆ ਅਤੇ ਆਪਣੇ ਪਿਤਾ ਦੇ ਨਾਲ ਅਸਤੀਫ਼ਾ ਦੇ ਦਿੱਤਾ।
ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਦੇ ਪਿਤਾ ਨੇ ਵੀ 60 ਸਾਲਾਂ ਤੱਕ ਪਾਰਟੀ ਦਾ ਸਾਥ ਨਿਭਾਇਆ ਤੇ ਉਹ ਵੀ ਉਨ੍ਹਾਂ ਨਾਲ ਪਾਰਟੀ ਛੱਡ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਵਜੋਂ ਮੈਨੂੰ ਬਹੁਤ ਸਾਰੇ ਵਿਕਾਸ ਮੁੱਦਿਆਂ ਬਾਰੇ ਪਤਾ ਲੱਗਾ ਤੇ ਮੈਨੂੰ ਕਈ ਤਜ਼ਰਬੇ ਹੋਏ। ਅਖੀਰ ਵਿੱਚ ਜੱਸੀ ਨੇ ਪਾਰਟੀ ਦਾ ਧੰਨਵਾਦ ਕੀਤਾ ਕਿ ਉਸ ਨੇ ਸੂਬੇ ਵਿੱਚ ਕਈ ਚੋਣਾਂ ਲੜਨ ਦਾ ਮੌਕਾ ਦਿੱਤਾ। ਆਪਣੇ ਅਸਤੀਫ਼ੇ ਪਿੱਛੋਂ ਖੰਗੂੜਾ ਨੇ ਟਵੀਟ ਕਰਕੇ ਕਿਹਾ ਕਿ ਸਾਡੇ ਫੈਸਲੇ ਹੀ ਸਾਡੀ ਕਿਸਮਤ ਤੈਅ ਕਰਦੇ ਹਨ।