ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਦੀਆਂ ਭਰਨ ਲਈ ਸਿਰਫ਼ ਤਿੰਨ ਦਿਨ ਬਾਕੀ ਹਨ ਤੇ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਦਾ ਸਿਲਸਿਲਾ ਜਾਰੀ ਹੈ। ਅੱਜ ਪੰਜਾਬ ਭਾਜਪਾ ਨੇ ਦੋ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ।
ਪਾਰਟੀ ਵੱਲੋਂ ਜ਼ੀਰਾ ਹਲਕੇ ਤੋਂ ਅਵਤਾਰ ਸਿੰਘ ਜ਼ੀਰਾ ਤੇ ਰਾਜਾ ਸਾਂਸੀ ਤੋਂ ਮੁਖਵਿੰਦਰ ਸਿੰਘ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ।
ਭਾਜਪਾ ਇਸ ਵਾਰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਸਮਝੌਤੇ ਤਹਿਤ ਭਾਜਪਾ 65 ਸੀਟਾਂ ‘ਤੇ ਚੋਣ ਲੜੇਗੀ। ਇਸ ਗੱਠਜੋੜ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ 37 ਸੀਟਾਂ ‘ਤੇ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ ‘ਤੇ ਚੋਣ ਲੜੇਗੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ, ਜਦਕਿ ਚੋਣਾਂ ਲਈ ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 2 ਫਰਵਰੀ ਹੈ। ਉਥੇ ਹੀ ਚੋਣ ਰੈਲੀਆਂ ‘ਤੇ ਪਾਬੰਦੀਆਂ ਹਟਾਉਣ ਬਾਰੇ ਫੈਸਲਾ ਭਲਕੇ ਲਿਆ ਜਾਵੇਗਾ, ਜਿਸ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਸਮੀਖਿਆ ਕਰਕੇ ਕਿਸੇ ਨਤੀਜੇ ‘ਤੇ ਪਹੁੰਚਿਆ ਜਾਵੇਗਾ।