Women Anti Aging foods: ਉਮਰ ਵਧਣ ਦੇ ਨਾਲ ਔਰਤਾਂ ਨੂੰ ਆਪਣੀ ਡਾਇਟ ‘ਚ ਕੁਝ ਬਦਲਾਅ ਕਰਨ ਦੀ ਲੋੜ ਹੁੰਦੀ ਹੈ। ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਚਿਹਰੇ ‘ਤੇ ਵਧਦੀ ਉਮਰ ਦੇ ਲੱਛਣਾਂ ਨੂੰ ਨਜ਼ਰ ਆਉਣ ਤੋਂ ਰੋਕਿਆ ਜਾ ਸਕੇ। ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕੁਝ ਹੈਲਥੀ ਚੀਜ਼ਾਂ ਬਾਰੇ ਦੱਸਦੇ ਹਾਂ। ਇਸ ਨੂੰ ਤੁਸੀਂ ਰੋਜ਼ਾਨਾ ਨਾਸ਼ਤੇ ‘ਚ ਖਾ ਸਕਦੇ ਹੋ। ਸਿਹਤ ਮਾਹਿਰਾਂ ਮੁਤਾਬਕ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਹਾਡਾ ਮੈਟਾਬੋਲਿਜ਼ਮ ਅਤੇ ਪਾਚਨ ਤੰਤਰ ਮਜ਼ਬੂਤ ਹੋਵੇਗਾ। ਇਸ ਦੇ ਨਾਲ ਹੀ ਇਮਿਊਨਿਟੀ ਵਧਣ ਨਾਲ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਖ਼ਤਰਾ ਵੀ ਘੱਟ ਹੋਵੇਗਾ। ਇਸ ਲਈ ਆਓ ਅੱਜ ਜਾਣਦੇ ਹਾਂ ਉਨ੍ਹਾਂ ਐਂਟੀ-ਏਜਿੰਗ ਫੂਡਜ਼ ਬਾਰੇ…
ਪਪੀਤਾ: ਪਪੀਤੇ ਨੂੰ ਸੁਪਰ ਫੂਡ ਵਜੋਂ ਜਾਣਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪਾਚਨ ਤੰਤਰ ਅਤੇ ਮੇਟਾਬੋਲਿਜ਼ਮ ਬੂਸਟ ਹੁੰਦਾ ਹੈ। ਇਸ ਨਾਲ ਵੱਧਦੀ ਉਮਰ ‘ਚ ਸਿਹਤ ਸੰਬੰਧੀ ਸਮੱਸਿਆਵਾਂ ਹੋਣ ਤੋਂ ਬਚਾਅ ਰਹਿੰਦਾ ਹੈ। ਇਸ ਦੇ ਨਾਲ ਹੀ ਅੱਖਾਂ ਦੀ ਸਿਹਤ ਵੀ ਚੰਗੀ ਰਹਿੰਦੀ ਹੈ। ਅਜਿਹੇ ‘ਚ ਹਰ ਔਰਤ ਨੂੰ 30 ਦੇ ਬਾਅਦ ਪਪੀਤੇ ਦਾ ਸੇਵਨ ਕਰਨਾ ਚਾਹੀਦਾ ਹੈ।
ਸ਼ਕਰਕੰਦੀ: ਸ਼ਕਰਕੰਦੀ ‘ਚ ਵਿਟਾਮਿਨ, ਫਾਈਬਰ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਅੰਤੜੀ ‘ਚ ਚੰਗੇ ਬੈਕਟੀਰੀਆ ਵਧਦੇ ਹਨ। ਇਹ ਸਰੀਰ ‘ਚ ਕੈਂਸਰ ਸੈੱਲਾਂ ਦੇ ਵਿਕਾਸ ਨੂੰ ਹੌਲੀ ਕਰ ਦਿੰਦਾ ਹੈ। ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋਣ ਦਾ ਖਤਰਾ ਘੱਟ ਹੁੰਦਾ ਹੈ।
ਓਟਸ ਜਾਂ ਰਾਗੀ ਦਲੀਆ: 30 ਤੋਂ ਬਾਅਦ ਦੀਆਂ ਔਰਤਾਂ ਨੂੰ ਆਪਣੀ ਡੇਲੀ ਡਾਇਟ ‘ਚ ਓਟਸ ਜਾਂ ਰਾਗੀ ਦਲੀਆ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰ ‘ਚ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ। ਇਨ੍ਹਾਂ ‘ਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਸੈੱਲਾਂ ਨੂੰ ਨੁਕਸਾਨ ਪਹੁੰਚਾਉਣ ‘ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਝੁਰੜੀਆਂ ਦੀ ਸਮੱਸਿਆ ਨੂੰ ਰੋਕਣ ‘ਚ ਮਦਦ ਕਰਦਾ ਹੈ।
ਆਂਡੇ: ਆਂਡੇ ‘ਚ ਵਿਟਾਮਿਨ ਬੀ, ਪ੍ਰੋਟੀਨ, ਕੋਲੀਨ, ਬਾਇਓਟਿਨ ਅਤੇ ਫੋਲਿਕ ਐਸਿਡ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ਅਤੇ ਯਾਦ ਸ਼ਕਤੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ।
ਐਵੋਕਾਡੋ: ਐਵੋਕਾਡੋ ‘ਚ ਹੈਲਥੀ ਫੈਟ ਅਤੇ ਫਾਈਬਰ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਇਸ ਦੇ ਸੇਵਨ ਨਾਲ ਪਾਚਨ ਤੰਤਰ ਅਤੇ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਕਈ ਐਂਟੀ-ਆਕਸੀਡੈਂਟ ਗੁਣ ਸਰੀਰ ਨੂੰ ਹੈਲਥੀ ਰੱਖਣ ‘ਚ ਮਦਦ ਕਰਦੇ ਹਨ। ਇਸ ਲਈ ਔਰਤਾਂ ਨੂੰ ਆਪਣੀ ਵਧਦੀ ਉਮਰ ‘ਚ ਡੇਲੀ ਜੀਵਨ ‘ਚ ਐਵੋਕਾਡੋ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਲਈ 30 ਸਾਲ ਤੋਂ ਬਾਅਦ ਵਧਦੀ ਉਮਰ ਨੂੰ ਰੋਕਣ ਅਤੇ ਸਿਹਤਮੰਦ ਰਹਿਣ ਲਈ ਹਰ ਔਰਤ ਨੂੰ ਇਹ ਐਂਟੀ-ਏਜਿੰਗ ਫੂਡਜ਼ ਜ਼ਰੂਰ ਖਾਣੇ ਚਾਹੀਦੇ ਹਨ।