1 ਫਰਵਰੀ ਨੂੰ ਦੇਸ਼ ਦਾ ਬਜਟ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸੋਮਵਾਰ ਯਾਨੀ ਕਿ ਅੱਜ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸੋਮਵਾਰ ਨੂੰ ਰਾਸ਼ਟਰਪਤੀ ਕੋਵਿੰਦ ਦੇ ਭਾਸ਼ਣ ਦੇ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਬਜਟ ਸੈਸ਼ਨ ਨੂੰ ਫਲਦਾਈ ਬਣਾਉਣ ਦੀ ਜ਼ਰੂਰਤ ਹੈ।
ਪੀਐੱਮ ਮੋਦੀ ਨੇ ਪਹਿਲੇ ਦਿਨ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਖੁੱਲ੍ਹੇ ਮਨ ਨਾਲ ਚਰਚਾ ਦੀ ਉਮੀਦ ਜਤਾਈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਤੁਹਾਡਾ ਤੇ ਸਾਰੇ ਸੰਸਦ ਮੈਂਬਰਾਂ ਦਾ ਸਵਾਗਤ ਕਰਦਾ ਹਾਂ। ਅੱਜ ਦੀ ਗਲੋਬਲ ਸਥਿਤੀ ਵਿੱਚ ਭਾਰਤ ਦੇ ਲਈ ਬਹੁਤ ਸਾਰੇ ਮੌਕੇ ਹਨ। ਇਹ ਸੈਸ਼ਨ ਦੇਸ਼ ਦੀ ਆਰਥਿਕ ਤਰੱਕੀ, ਟੀਕਾਕਰਨ ਪ੍ਰੋਗਰਾਮ, ਮਿਡ ਇਨ ਇੰਡੀਆ ਵੈਕਸੀਨ ਦੇ ਬਾਰੇ ਦੁਨੀਆ ਵਿੱਚ ਵਿਸ਼ਵਾਸ ਜਗਾਉਂਦਾ ਹੈ।
ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ
ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਸਾਰੇ ਸੰਸਦ ਮੈਂਬਰ ਖੁੱਲ੍ਹੇ ਮਨ ਨਾਲ ਉੱਤਮ ਚਰਚਾ ਕਰ ਕੇ ਦੇਸ਼ ਨੂੰ ਤਰੱਕੀ ਦੇ ਰਸਤੇ ਲਿਜਾਉਣ ਵਿੱਚ ਜ਼ਰੂਰ ਮਦਦਗਾਰ ਹੋਣਗੇ। ਉਨ੍ਹਾਂ ਕਿਹਾ ਇਹ ਗੱਲ ਸਹੀ ਹੈ ਕਿ ਵਾਰ-ਵਾਰ ਚੋਣਾਂ ਕਾਰਨ ਸੈਸ਼ਨ ਵੀ ਪ੍ਰਭਾਵਿਤ ਹੁੰਦੇ ਰਹਿੰਦੇ ਹਨ, ਚਰਚਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ ਪਰ ਮੈਂ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਾਂਗਾ, ਚੋਣਾਂ ਆਪਣੀ ਜਗ੍ਹਾ ਹਨ, ਚੱਲਦੀਆਂ ਰਹਿਣਗੀਆਂ ਪਰ ਬਜਟ ਸੈਸ਼ਨ ਪੂਰੇ ਸਾਲ ਭਰ ਦਾ ਖਾਕਾ ਖਿੱਚਦਾ ਹੈ। ਇਸ ਲਈ ਇਹ ਬਹੁਤ ਮਹੱਤਵਪੂਰਨ ਹੁੰਦਾ ਹੈ।
ਦੱਸ ਦੇਈਏ ਕਿ ਇਸ ਵਾਰ ਵੀ ਬਜਟ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਤੇ ਵਿਰੋਧੀ ਪੇਗਾਸਸ ਜਾਸੂਸੀ ਮਾਮਲੇ, ਪੂਰਬੀ ਲੱਦਾਖ ਵਿਚ ਚੀਨੀ ਘੁਸਪੈਠ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਯਾਨੀ ਸੋਮਵਾਰ ਤੋਂ ਰਾਸ਼ਟਰਪਤੀ ਕੋਵਿੰਦ ਦੇ ਦੋਨੋਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਦੇ ਨਾਲ ਹੋਈ। ਵਿੱਤ ਮੰਤਰੀ 1 ਫਰਵਰੀ ਨੂੰ 2022-23 ਦਾ ਕੇਂਦਰੀ ਬਜਟ ਪੇਸ਼ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: