ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਐੱਸਡੀਐੱਮ ਦਫ਼ਤਰ ਮਲੋਟ ਵਿੱਚ ਲੰਬੀ ਵਿਧਾਨ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ ਅਤੇ ਲੋਕ ਮੇਰੇ ‘ਤੇ ਭਰੋਸਾ ਕਰਨਗੇ ।
ਉਨ੍ਹਾਂ ਕਿਹਾ ਕਿ ਇਹ ਇਲਾਕਾ ਬਹੁਤ ਵੱਡਾ ਹੈ। ਮੈਂ ਇਸ ਪੂਰੇ ਖੇਤਰ ਦਾ ਵਿਕਾਸ ਕਰਨਾ ਚਾਹੁੰਦਾ ਹਾਂ। ਦੱਸ ਦੇਈਏ ਕਿ ਸੀਐਮ ਚੰਨੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਸਿਆਸੀ ਪਾਰਟੀਆਂ ਦੇ ਕਹਿਣ ‘ਤੇ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਸੀ। ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ ਇਨ੍ਹਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: