20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵੱਲੋਂ ਇੱਕ ਹੋਰ ਉਮੀਦਵਾਰ ਐਲਾਨਿਆ ਗਿਆ ਹੈ। ਕੈਪਟਨ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਵੱਲੋਂ ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ (ਸੁੱਖ) ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਗੌਰਤਲਬ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਲਵਾਰ ਤੋਂ ਅਸ਼ੀਰਵਾਦ ਲਿਆ। ਦੱਸ ਦੇਈਏ ਕਿ ਕੈਪਟਨ ਪਟਿਆਲਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਭਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ਹਲਕਾ ਫਿਲੌਰ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਬਲਦੇਵ ਖੈਹਰਾ ਨੇ ਭਰੇ ਨਾਮਜ਼ਦਗੀ ਕਾਗਜ਼
ਦੱਸ ਦੇਈਏ ਕਿ ਪੰਜਾਬ ਵਿੱਚ 1 ਫਰਵਰੀ ਯਾਨੀ ਮੰਗਲਵਾਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ । ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਚੁੱਕਾ ਹੈ ਜਿਸ ਤਹਿਤ ਹੁਣ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ।