ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਪਰਮਜੀਤ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਜਾਣਕਾਰੀ ਮੁਤਾਬਕ ਉਕਤ ਆਈਏਐਸ ਅਫ਼ਸਰ ਸਟੇਟ ਟਰਾਂਸਪੋਰਟ ਦਾ ਡਾਇਰੈਕਟਰ ਚੰਡੀਗੜ੍ਹ ‘ਚ ਹੈ ਅਤੇ ਉਸ ‘ਤੇ ਦੋ ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪ੍ਰਮੁੱਖ ਸਕੱਤਰ, ਟਰਾਂਸਪੋਰਟ, ਸਰਕਾਰ ਨੂੰ ਉਸ ਦੇ ਨਾਂ ਦੀ ਸਿਫ਼ਾਰਸ਼ ਕਰਨ ਲਈ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਪੰਜਾਬ ਦੇ ਜਨਰਲ ਮੈਨੇਜਰ ਦੇ ਅਹੁਦੇ ‘ਤੇ ਪ੍ਰਮੋਸ਼ਨ ਵਾਸਤੇ ਰਿਸ਼ਵਤ ਲਈ ਗੱਲਬਾਤ ਕੀਤੀ ਗਈ ਸੀ ਅਤੇ ਦੋਸ਼ੀ ਸ਼ਿਕਾਇਤਕਰਤਾ ਤੋਂ ਦੋ ਲੱਖ ਰੁਪਏ ਲੈਣ ਲਈ ਤਿਆਰ ਹੋ ਗਿਆ ਸੀ । ਉਕਤ ਡਾਇਰੈਕਟਰ, ਪੰਜਾਬ ਰੋਡਵੇਜ਼, ਚੰਡੀਗੜ੍ਹ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਅਦਾ ਨਾ ਕਰਨ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਸੀ.ਬੀ.ਆਈ. ਨੇ ਜਾਲ ਵਿਛਾ ਕੇ ਉਕਤ ਡਾਇਰੈਕਟਰ ਨੂੰ ਦੋ ਲੱਖ ਰੁਪਏ ਦੀ ਰਿਸ਼ਵਤ ਮੰਗਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਅੱਜ ਚੰਡੀਗੜ੍ਹ ਅਤੇ ਮੋਹਾਲੀ ‘ਚ ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।