ਰਾਧਾ ਸਵਾਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਵੱਡੀ ਖਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਧਾ ਸਵਾਮੀ ਬਿਆਸ ਦੇ ਸਤਿਸੰਗ ਭਲਕੇ 2 ਫਰਵਰੀ ਤੋਂ ਮੁੜ ਸ਼ੁਰੂ ਕੀਤੇ ਜਾਣਗੇ।
ਦੱਸ ਦੇਈਏ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਪਿਛਲੇ ਮਹੀਨੇ ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਸ਼ਰਧਾਲੂਆਂ ਦੀਆਂ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਆਪਣੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੁਣ ਕੋਰੋਨਾ ਦੇ ਮਾਮਲੇ ਘਟਣ ਲੱਗੇ ਹਨ। ਕੋਰੋਨਾ ਮਹਾਮਾਰੀ ਦਾ ਗ੍ਰਾਫ ਜੋ 15 ਤੋਂ 18 ਜਨਵਰੀ ਵਿਚਾਲੇ 25 ਫੀਸਦੀ ਤੱਕ ਪਹੁੰਚ ਗਿਆ ਸੀ ਉਹ ਹੁਣ ਔਸਤਨ 7-8 ਫੀਸਦੀ ‘ਤੇ ਪਹੁੰਚ ਗਿਆ ਹੈ। ਹਰ 100 ਸੈਂਪਲਾਂ ਵਿੱਚੋਂ 7 ਲੋਕ ਹੀ ਪੌਜ਼ੀਟਿਵ ਨਿਕਲ ਰਹੇ ਹਨ। ਬੀਤੇ ਦਿਨ ਪੰਜਾਬ ਵਿੱਚ ਕੋਰੋਨਾ ਦੇ 2417 ਕੇਸ ਸਾਹਮਣੇ ਆਏ, ਜਦਕਿ 30 ਲੋਕਾਂ ਦੀ ਮੌਤ ਹੋਈ। ਮ੍ਰਿਤਕਾਂ ਵਿੱਚੋਂ ਵਧੇਰੇ ਲੋਕ ਉਹ ਹਨ, ਜਿਨ੍ਹਾਂ ਨੇ ਵੈਕਸੀਨ ਨਹੀਂ ਲਵਾਈ ਹੋਈ ਸੀ।