ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ । ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਮੰਗਲਵਾਰ ਨੂੰ ਨਵੀਂਆਂ ਹਦਾਇਤਾਂ ਜਾਰੀ ਕਰਦਿਆਂ ਕੋਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਤੱਕ ਯਾਨੀ ਕਿ 8 ਫਰਵਰੀ ਤੱਕ ਵਧਾ ਦਿੱਤਾ ਹੈ।
ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਹੀ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਨਾਈਟ ਕਰਫ਼ਿਊ ਪਹਿਲਾਂ ਦੀ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ ।
ਇਸ ਤੋਂ ਇਲਾਵਾ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਨਵੀਂ ਗਾਈਡਲਾਈਨ ਅਨੁਸਾਰ ਸਮਾਗਮਾਂ ਨੂੰ ਲੈ ਕੇ ਵੀ ਆਦੇਸ਼ ਦਿੱਤੇ ਗਏ ਹਨ। ਜਿਸਦੇ ਤਹਿਤ ਇਨਡੋਰ ਸਮਾਗਮਾਂ ਵਿੱਚ 500 ਅਤੇ ਆਊਟਡੋਰ ਸਮਾਗਮਾਂ ਵਿੱਚ 1000 ਲੋਕਾਂ ਦੇ ਮੌਜੂਦ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਬਾਰ,ਸਿਨੇਮਾ,ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ ਆਦਿ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਬਜਟ 2022 : ਵਿਦੇਸ਼ ਜਾਣ ਵਾਲਿਆਂ ਨੂੰ ਸਾਲ 2022-23 ਤੋਂ ਮਿਲਣਗੇ ਚਿਪ ਵਾਲੇ ਈ-ਪਾਸਪੋਰਟ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਅਤੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ।
ਵੀਡੀਓ ਲਈ ਕਲਿੱਕ ਕਰੋ -: