ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਪਕ ਗੁਰੂ ਹਨ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਉਨ੍ਹਾਂ ਕਿਹਾ ਕਿ ਜਾਗਤੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁੱਲ੍ਹੇਆਮ ਮੁਆਫੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।