ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੱਲ੍ਹ ਸੰਸਦ ਵਿੱਚ ਨਵਾਂ ਬਜਟ ਪੇਸ਼ ਕੀਤਾ। ਬਜਟ ਤੋਂ ਇਕ ਦਿਨ ਬਾਅਦ ਹੀ ਸੋਨੇ ਦੀ ਕੀਮਤ ‘ਚ ਜ਼ਬਰਦਸਤ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਚਾਂਦੀ ਦੇ ਰੇਟ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਤੁਸੀਂ ਵੀ ਸੋਨਾ-ਚਾਂਦੀ ਖਰੀਦਣ ਦਾ ਮਨ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਚੰਗਾ ਮੌਕਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ, ਅਪ੍ਰੈਲ ਵਿਚ ਡਿਲੀਵਰੀ ਲਈ ਸੋਨੇ ਦੀ ਕੀਮਤ ਵਿਚ 0.25 ਫੀਸਦੀ ਦੀ ਗਿਰਾਵਟ ਆਈ ਹੈ। ਚਾਂਦੀ ਵੀ 0.01 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ।
ਵੱਡੀ ਗਿਰਾਵਟ ਦੇ ਨਾਲ ਅਪ੍ਰੈਲ ਵਿੱਚ ਡਿਲੀਵਰੀ ਲਈ ਸੋਨੇ ਦੀ ਕੀਮਤ ਅੱਜ 0.25 ਫੀਸਦੀ ਦੀ ਗਿਰਾਵਟ ਨਾਲ 47,792 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ। ਦੂਜੇ ਪਾਸੇ ਚਾਂਦੀ 0.01 ਫੀਸਦੀ ਫਿਸਲ ਕੇ 61,351 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ।
ਸੋਨਾ ਰਿਕਾਰਡ ਉੱਚ ਪੱਧਰ ਤੋਂ 8,400 ਰੁਪਏ ਸਸਤਾ ਹੋਇਆ ਹੈ। ਇਸ ਸਮੇਂ ਸਾਲ 2020 ‘ਚ MCX ‘ਤੇ 10 ਗ੍ਰਾਮ ਸੋਨੇ ਦੀ ਕੀਮਤ 56,200 ਰੁਪਏ ਦੇ ਉੱਚ ਪੱਧਰ ‘ਤੇ ਪਹੁੰਚ ਗਈ ਸੀ। ਪਰ, ਅੱਜ ਦਸੰਬਰ ਫਿਊਚਰਜ਼ MCX ‘ਤੇ ਸੋਨਾ 47,792 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਹੈ, ਯਾਨੀ ਕਿ ਇਹ ਅਜੇ ਵੀ ਲਗਭਗ 8,400 ਰੁਪਏ ਸਸਤਾ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: