ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਹੁਣ ਤਾਂ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਰਹੇ ਹਨ।
ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਕਾਂਗਰਸ ਵੱਲੋਂ ਅਜੇ ਤੱਕ ਇਸ ‘ਤੇ ਸਸਪੈਂਸ ਬਣਿਆ ਹੋਇਆ ਹੈ। ਪਹਿਲਾਂ ਤਾਂ ਕਾਂਗਰਸ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਹ ਬਿਨਾਂ CM ਚਿਹਰੇ ਤੋਂ ਚੋਣ ਮੈਦਾਨ ਵਿਚ ਉਤਰੇਗੀ ਪਰ ਦਬਾਅ ਵਧਣ ਕਾਰਨ ਹੁਣ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਜਲਦ ਹੀ ਐਲਾਨ ਦਿੱਤਾ ਜਾਵੇਗਾ। ਬੀਤੇ ਦਿਨੀਂ ਰਾਹੁਲ ਗਾਂਧੀ ਵੱਲੋਂ ਪੰਜਾਬ ਫੇਰੀ ਦੌਰਾਨ ਜ਼ਿਕਰ ਕੀਤਾ ਗਿਆ ਸੀ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਪੰਜਾਬ ਕਾਂਗਰਸ ਵੱਲੋਂ ਟਵੀਟ ਕਰਕੇ ਮੁੱਖ ਮੰਤਰੀ ਚਿਹਰਾ ਐਲਾਨਣ ਬਾਰੇ ਸੰਕੇਤ ਦਿੱਤੇ ਗਏ ਹਨ। ਕਾਂਗਰਸ ਵੱਲੋਂ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਿਖਾਇਆ ਗਿਆ ਹੈ। ਅੱਜ ਸ਼ਾਮ ਨੂੰ CM ਚਿਹਰੇ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ। ਇਸ ਦੌੜ ਵਿਚ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਸਭ ਤੋਂ ਅੱਗੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਤੇ ਚੰਨੀ ਦੋਵਾਂ ਵਿਚੋਂ ਕਿਸ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਜਾਵੇਗਾ।