ਆਲ ਇੰਡੀਆ ਮਜਲਿਸ-ਏ-ਇਤੇਹਾਦੁਲ-ਮੁਸਿਲਮੀਨ ਮੁਖੀ ਅਸਦੁਦੀਨ ਓਵੈਸੀ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਓਵੈਸੀ ਨੂੰ ਤਤਕਾਲ ਪ੍ਰਭਾਵ ਨਾਲ ਸੀਆਰਪੀਐੱਫ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਗਿਆ ਹੈ।
ਵੀਰਵਾਰ ਨੂੰ ਓਵੈਸੀ ਦੀ ਕਾਰ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਸਮੀਖਿਆ ਤੋਂ ਬਾਅਦ ਉਨ੍ਹਾਂ ਨੂੰ Z ਕੈਟੇਗਾਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਲਿਆ ਗਿਆ। ਹੁਣ ਓਵੈਸੀ ਨਾਲ CRPF ਦੇ ਜਵਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ। ਓਵੈਸੀ ਨੂੰ ਜ਼ੈੱਡ ਪਲੱਸ ਸਕਿਓਰਿਟੀ ਵਿਚ 22 ਸੁਰੱਖਿਆ ਜਵਾਨ ਮਿਲਣਗੇ ਜੋ ਹਰ ਦਿਨ 24 ਘੰਟੇ ਉਨ੍ਹਾਂ ਨਾਲ ਰਹਿਣਗੇ। ਉਨ੍ਹਾਂ ਦੀ ਰਿਹਾਇਸ਼ ‘ਤੇ ਵੀ ਇੱਕ ਪਰਸਨਲ ਸਕਿਓਰਿਟੀ ਅਫਸਰ ਰਹੇਗਾ।
ਹਮਲੇ ਤੋਂ ਬਾਅਦ ਓਵੈਸੀ ਨੇ ਇਹ ਸਾਫ ਕੀਤਾ ਸੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਨਹੀਂ ਲੈਣਗੇ। ਉਨ੍ਹਾਂ ਕਿਹਾ ਸੀ ਕਿ ਮੈਂ ਆਪਣਾ ਸਿਆਸੀ ਕਰੀਅਰ 1994 ਤੋਂ ਸ਼ੁਰੂ ਕੀਤਾ ਹੈ। ਹੁਣ ਤੱਕ ਮੈਂ ਕਿਸੇ ਤਰ੍ਹਾਂ ਦੀ ਸੁਰੱਖਿਆ ਨਹੀਂ ਲਈ। ਮੈਨੂੰ ਇਹ ਪਸੰਦ ਨਹੀਂ ਹੈ। ਮੇਰੀ ਜਾਨ ਦੀ ਹਿਫਾਜ਼ਤ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਮੈਂ ਭਵਿੱਖ ਵਿਚ ਕਦੇ ਸੁਰੱਖਿਆ ਨਹੀਂ ਲਵਾਂਗਾ। ਜਦੋਂ ਮੇਰਾ ਸਮਾਂ ਆਏਗਾ ਉਦੋਂ ਚਲਾ ਜਾਵਾਂਗਾ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਗੌਰਤਲਬ ਹੈ ਕਿ ਓਵੈਸੀ ਦੇ ਕਾਫਲੇ ‘ਤੇ ਵੀਰਵਾਰ ਨੂੰ ਮੇਰਠ ਤੋਂ ਦਿੱਲੀ ਆਉਂਦੇ ਸਮੇਂ ਛਿਜਾਰਸੀ ਟੋਲ ਗੇਟ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਉਸ ਦੀ ਕਾਰ ‘ਤੇ ਲੱਗੀਆਂ ਤੇ ਅਸਦੁਦੀਨ ਓਵੈਸੀ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਓਵੈਸੀ ਨੂੰ ਜ਼ੈੱਡ ਸਕਿਓਰਿਟੀ ਦੀ ਸੁਰੱਖਿਆ ਮੁਹੱਈਆ ਕਰਾ ਦਿੱਤੀ ਹੈ।