ਚੰਡੀਗੜ੍ਹ ਸਣੇ ਪੂਰੇ ਪੰਜਾਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ 9:48 ਮਿੰਟ ‘ਤੇ ਆਇਆ। 5.9 ਤੀਬਰਤਾ ਦਾ ਭੂਚਾਲ ਹੋਣ ਦੀ ਖਬਰ ਹੈ। ਜਿਵੇਂ ਹੀ ਝਟਕੇ ਮਹਿਸੂਸ ਕੀਤੇ ਗਏ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲ ਆਏ।
ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ ‘ਤੇ 5.7 ਮਾਪੀ ਗਈ ਹੈ। ਇਸਲਾਮਾਬਾਦ, ਰਾਵਲਪਿੰਡੀ ਤੇ ਪੰਜਾਬ ਦੇ ਕਈ ਸ਼ਹਿਰਾਂ ਅਤੇ ਖੈਬਰ ਪਖਤੂਨਖਵਾ ਵਿਚ 5.9 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ, ਇਸਲਾਮਾਬਾਦ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿਚ 210 ਕਿਮੀ ਦੀ ਡੂੰਘਾਈ ਦਾ ਸੀ। ਭੂਚਾਲ ਨਾਲ ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿਚ ਦਹਿਸ਼ਤ ਜ਼ਰੂਰ ਫੈਲ ਗਈ।
ਇਸ ਤੋਂ ਇਲਾਵਾ ਦਿੱਲੀ, ਕਸ਼ਮੀਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਬਾਰਡਰ ਦੇ ਨੇੜੇ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਬੀਤੇ ਦਿਨ ਤੋਂ ਦੁਨੀਆਂ ‘ਚ ਕਈ ਥਾਵਾਂ ‘ਤੇ ਭੂਚਾਲ ਆ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: