ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਹੁਣ ਘਟਦੀ ਹੋਈ ਦਿਖਾਈ ਦੇ ਰਹੀ ਹੈ। ਦੇਸ਼ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਯਾਨੀ ਕਿ ਅੱਜ ਕੋਰੋਨਾ ਦੇ ਘੱਟ ਮਾਮਲੇ ਸਾਹਮਣੇ ਆਏ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1 ਲੱਖ 27 ਹਜ਼ਾਰ 952 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1059 ਲੋਕਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 7.98 ਪ੍ਰਤੀਸ਼ਤ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 13 ਲੱਖ 31 ਹਜ਼ਾਰ 648 ਰਹਿ ਗਈ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 1 ਹਜ਼ਾਰ 114 ਹੋ ਗਈ ਹੈ । ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 30 ਹਜ਼ਾਰ 814 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ 4 ਕਰੋੜ 24 ਲੱਖ 79 ਹਜ਼ਾਰ 2 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 4 ਲੱਖ ਤੋਂ ਵੱਧ ਕੇ 5 ਲੱਖ ਹੋਣ ਵਿੱਚ 217 ਦਿਨ ਲੱਗੇ ਹਨ । ਬੀਤੇ ਸਾਲ ਇੱਕ ਜੁਲਾਈ ਨੂੰ ਮੌਤਾਂ ਦਾ ਅੰਕੜਾ ਚਾਰ ਲੱਖ ਸੀ । ਅਮਰੀਕਾ ਵਿੱਚ ਸਭ ਤੋਂ ਵੱਧ 9.2 ਲੱਖ ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋਈ ਜਦਕਿ 6.3 ਲੱਖ ਮੌਤਾਂ ਨਾਲ ਬ੍ਰਾਜ਼ੀਲ ਦੂਜੇ ਸਥਾਨ ’ਤੇ ਹੈ।
ਵੀਡੀਓ ਲਈ ਕਲਿੱਕ ਕਰੋ -: