ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਇੱਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਮੁਕਤਸਰ ਤੋਂ ਚੰਡੀਗੜ੍ਹ PGI ਹਸਪਤਾਲ ਲਿਆਂਦਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਦਾ ਚੈੱਕਅਪ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹੀ ਸਾਫ਼ ਹੋਵੇਗਾ ਆਖਿਰ ਉਨ੍ਹਾਂ ਨੂੰ ਹੋਇਆ ਕੀ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਉਹ ਕੋਰੋਨਾ ਪਾਜ਼ੀਟਿਵ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ
ਗੌਰਤਲਬ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਉਹ ਲੰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਉਹ 10 ਵਾਰ ਵਿਧਾਨ ਸਭਾ ਚੋਣਾਂ ਵੀ ਜਿੱਤ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: