ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਐਤਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ਨੂੰ ਲਲਕਾਰਿਆ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਤੰਜ ਕਸਦਿਆਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ 10 ਮੁੱਖ ਮੰਤਰੀ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੰਦੀ ਹੈ ਤਾਂ ਵੀ ਉਹ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ ।
ਦੱਸ ਦੇਈਏ ਕਿ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਸੂਬੇ ਵਿੱਚ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਸਰਕਾਰ ਨਹੀਂ ਬਣਾ ਸਕਦੀ। ਉਨ੍ਹਾਂ ਕਿਹਾ ਕਿ ਸਿਆਸੀ ਉੱਥਲ-ਪੁੱਥਲ ਹੋਣ ਕਾਰਨ ਕਾਂਗਰਸ ਇਸ ਵਾਰ ਸੂਬੇ ਵਿੱਚ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹੈ । ਭਗਵੰਤ ਮਾਨ ਨੇ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਵਿੱਚ ‘ਆਪ’ ਦੀ ਹੀ ਸਰਕਾਰ ਬਣੇਗੀ ।
ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ PM ਮੋਦੀ ਨੇ ਜਤਾਇਆ ਸੋਗ, ਕਿਹਾ-“ਦੀਦੀ ਦੀ ਕਮੀ ਕਦੇ ਪੂਰੇ ਨਹੀਂ ਹੋਣੀ”
ਉਨ੍ਹਾਂ ਨੇ ‘ਆਪ’ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਜਾਣਦੇ ਹਨ ਕਿ ‘ਆਪ’ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਵਿੱਚ ਕੰਮ ਕਰਨ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਅੰਦਰ ਹੀ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।
ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ 117 ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਦਾ ਦਿਨ ਤੈਅ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਕਿਸ ਪਾਰਟੀ ਦਾ ਸਾਥ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: